For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋਂ ਵਲਟੋਹਾ ਨੂੰ ਸਮਰਥਨ ਦੇਣ ਤੋਂ ਨਾਂਹ

08:26 AM Apr 30, 2024 IST
ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋਂ ਵਲਟੋਹਾ ਨੂੰ ਸਮਰਥਨ ਦੇਣ ਤੋਂ ਨਾਂਹ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 29 ਅਪਰੈਲ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ ਸਮਰਥਨ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਅੰਮ੍ਰਿਤਪਾਲ ਸਿੰਘ ਦੇ ਚੋਣ ਪ੍ਰਚਾਰ ਦੀ ਮੁਹਿੰਮ 30 ਅਪਰੈਲ ਨੂੰ ਸ੍ਰੀ ਅਕਾਲ ਤਖਤ ਵਿਖੇ ਅਰਦਾਸ ਕਰਨ ਉਪਰੰਤ ਆਰੰਭ ਕਰਨ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਦਿਨੀਂ ਹੀ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਉਹ ਅੱਜ ਆਪਣੇ ਸਮਰਥਨ ਲਈ ਅੰਮ੍ਰਿਤਪਾਲ ਦੇ ਮਾਪਿਆਂ ਨੂੰ ਮਿਲਣ ਗਏ ਸਨ। ਇਸ ਸਬੰਧ ਵਿੱਚ ਅੱਜ ਬਾਅਦ ਦੁਪਹਿਰ ਇੱਕ ਪੱਤਰਕਾਰ ਸੰਮੇਲਨ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਇਹ ਖੁਲਾਸਾ ਕੀਤਾ। ਇਸ ਮੌਕੇ ਮਾਨ ਦਲ ਦੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਇਮਾਨ ਸਿੰਘ ਮਾਨ ਅਤੇ ਹਰਪਾਲ ਸਿੰਘ ਬਲੇਰ ਆਦਿ ਹਾਜ਼ਰ ਸਨ। ਮਾਨ ਦਲ ਵੱਲੋਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਪਣੇ ਉਮੀਦਵਾਰ ਵਜੋਂ ਹਰਪਾਲ ਸਿੰਘ ਬਲੇਰ ਦਾ ਨਾਂ ਵਾਪਸ ਲੈ ਲਿਆ ਗਿਆ ਹੈ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਆਖਿਆ ਕਿ ਕਿ ਇੱਕ ਪਾਸੇ ਮਾਨ ਦਲ ਹੈ ਜਿਸ ਨੇ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਆਪਣੇ ਉਮੀਦਵਾਰ ਦਾ ਨਾਂ ਵਾਪਸ ਲੈ ਲਿਆ ਹੈ ਜਦੋਂ ਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਅੰਮ੍ਰਿਤਪਾਲ ਸਿੰਘ ਦੇ ਨਾਂ ਦਾ ਐਲਾਨੇ ਜਾਣ ਤੋਂ ਬਾਅਦ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਇਸ ਤੋਂ ਸਪੱਸ਼ਟ ਹੈ ਕਿ ਪੰਥਕ ਕੌਣ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨੇ ਪੰਥ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੁਝ ਵੀ ਠੋਸ ਨਹੀਂ ਕੀਤਾ।

Advertisement

Advertisement
Author Image

Advertisement
Advertisement
×