ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਵੱਲੋਂ ਇਲਾਜ ਤੋਂ ਨਾਂਹ; ਵਾਪਸ ਜੇਲ੍ਹ ਭੇਜਿਆ
01:42 PM Jun 08, 2025 IST
ਮਨੋਜ ਸ਼ਰਮਾਬਠਿੰਡਾ, 8 ਜੂਨ
Advertisement
ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ, ਜੋ ਪਿਛਲੇ 15 ਦਿਨਾਂ ਤੋਂ ਭੁੱਖ ਹੜਤਾਲ ’ਤੇ ਹਨ, ਨੂੰ ਅਚਾਨਕ ਤਬੀਅਤ ਵਿਗੜਨ ਮਗਰੋਂ ਸ਼ਨਿੱਚਰਵਾਰ ਨੂੰ ਬਠਿੰਡਾ ਕੇਂਦਰੀ ਜੇਲ੍ਹ ਤੋਂ ਏਮਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਵਿੱਚ ਪਿਸ਼ਾਬ ਨਾਲ ਸਬੰਧਤ ਸਮੱਸਿਆ ਦੇ ਨਤੀਜੇ ਵਜੋਂ ਕਈ ਜ਼ਰੂਰੀ ਟੈਸਟ ਕਰਵਾਏ ਗਏ। ਹਾਲਾਂਕਿ ਡਾਕਟਰਾਂ ਵੱਲੋਂ ਇਲਾਜ ਦੀ ਕੋਸ਼ਿਸ਼ ਕੀਤੀ ਗਈ, ਪਰ ਹਰਜੀਤ ਸਿੰਘ ਵੱਲੋਂ ਇਲਾਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ। ਅੰਮ੍ਰਿਤਪਾਲ ਸਿੰਘ ਦੇ ਵਕੀਲ ਹਰਪਾਲ ਸਿੰਘ ਖਾਰਾ ਨੇ ਮੀਡੀਆ ਨੂੰ ਦੱਸਿਆ ਕਿ ਰਾਤ ਕਰੀਬ 9:30 ਵਜੇ, ਉਨ੍ਹਾਂ ਨੂੰ ਮੁੜ ਵਾਪਸ ਜੇਲ੍ਹ ਭੇਜ ਦਿੱਤਾ ਗਿਆ।
ਚੇਤੇ ਰਹੇ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਹੈ ਤੇ ਇਕ ਵੇਲੇ ਕੌਮੀ ਸੁਰੱਖਿਆ ਐਕਟ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ।
Advertisement
Advertisement