ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਇੰਗਲੈਂਡ ਜਾਣ ਤੋਂ ਮੁੜ ਰੋਕਿਆ

08:03 AM Jul 20, 2023 IST

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 19 ਜੁਲਾਈ
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਦੱਸਿਆ ਕਿ ਅੱਜ ਉਸ ਨੂੰ ਤੀਜੀ ਵਾਰ ਹਵਾਈ ਅੱਡੇ ਤੋਂ ਮੋੜਿਆ ਗਿਆ ਹੈ ਅਤੇ ਇੰਗਲੈਂਡ ਆਪਣੇ ਘਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਉਹ ਬ੍ਰਿਟਿਸ਼ ਨਾਗਰਿਕ ਹੈ ਅਤੇ ਅੰਮ੍ਰਿਤਪਾਲ ਸਿੰਘ ਨਾਲ ਵਿਆਹ ਵਾਸਤੇ ਭਾਰਤ ਆਈ ਸੀ। ਜਾਣਕਾਰੀ ਅਨੁਸਾਰ ਉਹ ਅੱਜ ਇੰਗਲੈਂਡ ਜਾਣ ਵਾਸਤੇ ਦਿੱਲੀ ਹਵਾਈ ਅੱਡੇ ਗਈ ਸੀ, ਜਿੱਥੋਂ ਉਸ ਨੂੰ ਮੋੜ ਦਿੱਤਾ ਗਿਆ। ਇਸ ਸਬੰਧੀ ਜਾਰੀ ਇੱਕ ਬਿਆਨ ਵਿੱਚ ਕਿਰਨਦੀਪ ਕੌਰ ਨੇ ਦਾਅਵਾ ਕੀਤਾ ਕਿ ਉਸ ਨੂੰ ਇੰਗਲੈਂਡ ਜਾਣ ਤੋਂ ਤੀਜੀ ਵਾਰ ਰੋਕਿਆ ਗਿਆ ਹੈ। ਇਸ ਤੋਂ ਪਹਿਲਾਂ ਉਸ ਨੂੰ ਅਪਰੈਲ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਇੰਗਲੈਂਡ ਜਾਣ ਵੇਲੇ ਰੋਕ ਦਿੱਤਾ ਗਿਆ ਸੀ। ਉਸ ਨੇ ਦੱਸਿਆ ਕਿ ਠੀਕ ਇਕ ਮਹੀਨਾ ਪਹਿਲਾਂ 14 ਜੁਲਾਈ ਨੂੰ ਉਸ ਨੇ ਇੰਗਲੈਂਡ ਵਾਸਤੇ ਆਪਣੀ ਹਵਾਈ ਟਿਕਟ ਬੁੱਕ ਕਰਵਾਈ ਸੀ। ਉਸ ਨੇ ਦਾਅਵਾ ਕੀਤਾ ਕਿ 14 ਜੁਲਾਈ ਤੱਕ ਉਸ ਨੂੰ ਇਹ ਆਖਿਆ ਗਿਆ ਕਿ ਉਸ ਦੀ ਵਾਪਸੀ ਵਿੱਚ ਕੋਈ ਅੜਿੱਕਾ ਨਹੀਂ ਹੈ ਪਰ ਹਵਾਈ ਅੱਡੇ ਵਿੱਚ ਬੋਰਡਿੰਗ ਤੋਂ ਕੁਝ ਘੰਟੇ ਪਹਿਲਾਂ ਉਸ ਨੂੰ ਜਾਣ ਤੋਂ ਰੋਕ ਦਿੱਤਾ ਗਿਆ। ਉਸ ਨੂੰ 18 ਜੁਲਾਈ ਤੱਕ ਉਡੀਕ ਕਰਨ ਵਾਸਤੇ ਆਖਿਆ ਗਿਆ ਸੀ। ਉਸ ਨੇ ਦੱਸਿਆ ਕਿ ਕਿਸੇ ਵੀ ਵੱਡੇ ਅਧਿਕਾਰੀ ਨੇ ਉਸ ਨਾਲ ਸਪੱਸ਼ਟ ਤੌਰ ’ਤੇ ਕੋਈ ਗੱਲ ਨਹੀਂ ਕੀਤੀ। ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸਐੱਸਪੀ ਨੇ ਇਸ ਬਾਰੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਹੈ।

Advertisement

Advertisement
Tags :
ਅੰਮ੍ਰਿਤਪਾਲਇੰਗਲੈਂਡਸਿੰਘਪਤਨੀਰੋਕਿਆ
Advertisement