ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਪਾਲ ਦੇ ਪਿਤਾ ਵੱਲੋਂ ਿਸਆਸੀ ਪਾਰਟੀ ਬਣਾਉਣ ਦਾ ਐਲਾਨ

10:36 AM Sep 30, 2024 IST
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਦੇ ਹੋਏ ਤਰਸੇਮ ਸਿੰਘ ਤੇ ਹੋਰ ਆਗੂ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਸਤੰਬਰ
ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਇੱਥੇ ਅਕਾਲ ਤਖਤ ਵਿਖੇ ਅਰਦਾਸ ਕਰਨ ਮਗਰੋਂ ਇੱਕ ਨਵੀਂ ਖੇਤਰੀ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ ਜਿਸ ਦਾ ਨਾਂ, ਵਿਧਾਨ ਅਤੇ ਢਾਂਚਾ ਬਾਅਦ ਵਿੱਚ ਕਿਸੇ ਵੱਡੇ ਇਕੱਠ ਵਿੱਚ ਐਲਾਨਿਆ ਜਾਵੇਗਾ। ਇਸ ਸਬੰਧੀ ਤਰਸੇਮ ਸਿੰਘ ਅਤੇ ਜਥੇਬੰਦੀ ਵਾਰਿਸ ਪੰਜਾਬ ਦੇ ਹੋਰ ਸਮਰਥਕ ਇੱਥੇ ਅਕਾਲ ਤਖ਼ਤ ਵਿਖੇ ਪੁੱਜੇ ਜਿੱਥੇ ਉਨ੍ਹਾਂ ਜਥੇਬੰਦੀ ਦੀ ਚੌਥੀ ਵਰ੍ਹੇਗੰਢ ਸਬੰਧੀ ਅਤੇ ਨਵੀਂ ਸਿਆਸੀ ਪਾਰਟੀ ਦੇ ਗਠਨ ਸਬੰਧੀ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਇਸ ਵੇਲੇ ਵੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਮੀਡੀਆ ਨਾਲ ਗੱਲ ਕਰਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਨਵੀਂ ਪਾਰਟੀ ਦੇ ਨਾਂ ਬਾਰੇ ਸੰਗਤ ਦੀ ਸਲਾਹ ਲੈ ਕੇ ਬਾਅਦ ਵਿੱਚ ਕਿਸੇ ਵੱਡੇ ਇਕੱਠ ਦੌਰਾਨ ਐਲਾਨ ਕੀਤਾ ਜਾਵੇਗਾ। ਇਹ ਪਾਰਟੀ ਸਮੂਹ ਪੰਜਾਬੀਆਂ ਦੀ ਹੋਵੇਗੀ ਜਿਸ ਵਿੱਚ ਹਰ ਧਰਮ, ਜਾਤ ਅਤੇ ਬਿਨਾਂ ਕਿਸੇ ਭੇਦ-ਭਾਵ ਦੇ ਹਰ ਇੱਕ ਪੰਜਾਬੀ ਸ਼ਾਮਲ ਹੋ ਸਕੇਗਾ। ਇਹ ਸਿਆਸੀ ਖੇਤਰੀ ਪਾਰਟੀ ਪੰਜਾਬ ਦੇ ਮੁੱਦਿਆਂ ’ਤੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੋਈ ਵੀ ਰਾਜਸੀ ਧਿਰ ਚਾਹੇ ਉਹ ਅਕਾਲੀ ਹੀ ਹੋਣ, ਉਨ੍ਹਾਂ ਨੇ ਕਦੇ ਵੀ ਗੁਰੂ ਸਾਹਿਬ ਵੱਲੋਂ ਬਖਸ਼ੇ ਮੀਰੀ ਪੀਰੀ ਦੇ ਸਿਧਾਂਤ ਤਹਿਤ ਰਾਜ ਨਿਯਮ ਲਾਗੂ ਨਹੀਂ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਨਾਲ ਆਰਥਿਕ, ਧਾਰਮਿਕ ਅਤੇ ਸਮਾਜਿਕ ਪੱਧਰ ਉੱਤੇ ਲਗਾਤਾਰ ਧੱਕਾ ਹੋ ਰਿਹਾ ਹੈ, ਸੂਬੇ ਦੀ ਸਥਿਤੀ ਲਗਾਤਾਰ ਬਦਤਰ ਹੁੰਦੀ ਜਾ ਰਹੀ ਹੈ। ਪੰਜਾਬ ਸਬੰਧੀ ਫੈਸਲੇ ਦਿੱਲੀ ਤੋਂ ਹੋ ਰਹੇ ਹਨ। ਪੰਜਾਬ ਵਿੱਚ ਕਿਸੇ ਵੀ ਖੇਤਰੀ ਸਿਆਸੀ ਪਾਰਟੀ ਦਾ ਵਜੂਦ ਨਹੀਂ ਰਿਹਾ, ਇਸ ਲਈ ਪੰਜਾਬ ਨੂੰ ਨਵੀਂ ਸਿਆਸੀ ਧਿਰ ਦੀ ਲੋੜ ਹੈ।

Advertisement

Advertisement