ਅੰਮ੍ਰਿਤਸਰ: ਮਾਮੂਲੀ ਵਿਵਾਦ ਨੂੰ ਲੈ ਕੇ ਭਰਾ ਵੱਲੋਂ ਭਰਾ ਦਾ ਕਤਲ
05:23 PM Sep 20, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਸਤੰਬਰ
Advertisement
ਇੱਥੋਂ ਦੇ ਪਿੰਡ ਸੈਣਸਰਾ ਕਲਾਂ ਵਿੱਚ ਵੀਰਵਾਰ ਰਾਤ ਨੂੰ ਇੱਕ ਵਿਅਕਤੀ ਨੇ ਆਪਣੇ ਭਰਾ ਨੂੰ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ (40) ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਬਲਬੀਰ ਸਿੰਘ ਨੂੰ ਪਿੰਡ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
Advertisement
ਸ਼ਿਕਾਇਤਕਰਤਾ ਅਤੇ ਪੀੜਤ ਦੇ ਭਰਾ ਜਗਰੂਪ ਸਿੰਘ ਨੇ ਦੱਸਿਆ ਕਿ ਉਸਦੇ ਦੋ ਭਰਾ ਨਿਰਮਲ ਅਤੇ ਬਲਬੀਰ ਇਕੱਠੇ ਰਹਿੰਦੇ ਸਨ ਅਤੇ ਆਮ ਤੌਰ ’ਤੇ ਮਾਮੂਲੀ ਗੱਲਾਂ ਨੂੰ ਲੈ ਕੇ ਇਕ-ਦੂਜੇ ਨਾਲ ਝਗੜਾ ਕਰਦੇ ਸਨ। ਵੀਰਵਾਰ ਨੂੰ ਦੋਹਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ਕਾਰਨ ਉਹ ਮਸਲਾ ਸੁਲਝਾਉਣ ਲਈ ਉਥੇ ਆਇਆ ਅਤੇ ਬਾਅਦ ਵਿੱਚ ਉਨ੍ਹਾਂ ਦੇ ਘਰ ਵਿੱਚ ਹੀ ਸੌਂ ਗਿਆ। ਪਰ ਰਾਤ ਨੂੰ ਬਲਬੀਰ ਨੇ ਨਿਰਮਲ ਨੂੰ ਸੋਟੇ ਨਾਲ ਕੁੱਟ ਕੇ ਮਾਰ ਦਿੱਤਾ ਅਤੇ ਉੱਥੋਂ ਫਰਾਰ ਹੋ ਗਿਆ।
ਥਾਣਾ ਝੰਡੇਰ ਦੀ ਐਸਐਚਓ ਕਮਲਪ੍ਰੀਤ ਕੌਰ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਵਾਰਦਾਤ ਵਿਚ ਵਰਤਿਆ ਹਥਿਆਰ ਬਰਾਮਦ ਕਰ ਲਿਆ ਹੈ।
Advertisement