For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਸਰ: ਡਿਫੈਂਸ ਡਰੇਨ ਅਟਾਰੀ ਕੋਲ ਮੁਕਾਬਲੇ ’ਚ ਮੁਲਜ਼ਮ ਕਾਬੂ, ਪਿਸਤੌਲ ਬਰਾਮਦ

08:35 PM Jun 17, 2025 IST
ਅੰਮ੍ਰਿਤਸਰ  ਡਿਫੈਂਸ ਡਰੇਨ ਅਟਾਰੀ ਕੋਲ ਮੁਕਾਬਲੇ ’ਚ ਮੁਲਜ਼ਮ ਕਾਬੂ  ਪਿਸਤੌਲ ਬਰਾਮਦ
ਮੁਕਾਬਲੇ ਵਾਲੀ ਥਾਂ ਮੌਜੂਦ ਪੁਲੀਸ ਅਧਿਕਾਰੀ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਜੂਨ 

Advertisement

ਜ਼ਿਲ੍ਹਾ ਦਿਹਾਤੀ ਪੁਲੀਸ ਨੇ ਸਰਹੱਦੀ ਇਲਾਕੇ ਦੇ ਥਾਣਾ ਘਰਿੰਡਾ ਹੇਠ ਆਉਂਦੇ ਡਿਫੈਂਸ ਡਰੇਨ ਅਟਾਰੀ ਕੋਲ ਮੁਕਾਬਲੇ ਦੌਰਾਨ ਮੁਲਜ਼ਮ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਜ਼ਖ਼ਮੀ ਹਾਲਤ ਵਿੱਚ ਕਾਬੂ ਕੀਤਾ ਹੈ। ਉਸ ਕੋਲੋਂ ਇੱਕ ਪੀਐਕਸ-5 ਪਿਸਤੌਲ ਅਤੇ ਦੋ ਜ਼ਿੰਦਾ ਰੌਂਦ ਬਰਾਮਦ ਕੀਤੇ ਹਨ।

Advertisement
Advertisement

ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸਐੱਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਘਰਿੰਡਾ ਦੀ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਹਰਪ੍ਰੀਤ ਸਿੰਘ ਉਰਫ ਹੈਪੀ ਇਥੇ ਡਿਫੈਂਸ ਟਰੇਨ ਅਟਾਰੀ ਇਲਾਕੇ ਵਿੱਚ ਮੌਜੂਦ ਹੈ। ਇਹ ਸੂਚਨਾ ’ਤੇ ਫੌਰੀ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੀ ਪੁਲੀਸ ਨੇ ਉਸ ਦਾ ਪਿੱਛਾ ਕੀਤਾ। ਇਸ ਦੌਰਾਨ ਮੁਲਜ਼ਮ ਨੇ ਪੁਲੀਸ ਪਾਰਟੀ ’ਤੇ ਗੋਲੀਬਾਰੀ ਕੀਤੀ। ਪੁਲੀਸ ਪਾਰਟੀ ਨੇ ਮੁਸਤੈਦੀ ਦਿਖਾਉਂਦੇ ਹੋਏ ਆਪਣਾ ਬਚਾਅ ਕੀਤਾ ਅਤੇ ਜਵਾਬੀ ਕਾਰਵਾਈ ਵਿੱਚ ਗੋਲੀ ਚਲਾਈ। ਇੱਕ ਗੋਲੀ ਮੁਲਜ਼ਮ ਦੀ ਲੱਤ ਵਿੱਚ ਲੱਗੀ ਹੈ ਅਤੇ ਉਸ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਉਸ ਕੋਲੋਂ ਇੱਕ ਪਿਸਤੌਲ ਅਤੇ ਦੋ ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਪੁਲੀਸ ਵੱਲੋਂ ਮੁਲਜ਼ਮ ਦੇ ਹੋਰ ਸਾਥੀਆਂ ਦਾ ਪਤਾ ਲਾਉਣ ਲਈ ਜਾਂਚ ਜਾਰੀ ਹੈ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਪਹਿਲੀ ਘਟਨਾ 11 ਜੂਨ ਨੂੰ ਵਾਪਰੀ ਸੀ। ਉਸ ਵੇਲੇ ਦਿਹਾਤੀ ਪੁਲੀਸ ਵੱਲੋਂ ਪਿੰਡ ਨੇਸ਼ਟਾ ਵਿਚ ਨਾਕੇ ’ਤੇ ਮੋਟਰਸਾਈਕਲ ਸਵਾਰ ਹਰਪ੍ਰੀਤ ਸਿੰਘ ਉਰਫ ਹੈਪੀ ਤੇ ਉਸ ਦੇ ਸਾਥੀ ਨੂੰ ਜਾਂਚ ਵਾਸਤੇ ਰੋਕਿਆ ਗਿਆ, ਪਰ ਉਨ੍ਹਾਂ ਨੇ ਭੱਜਣ ਲਈ ਪੁਲੀਸ ਪਾਰਟੀ ’ਤੇ ਗੋਲੀ ਚਲਾਈ। ਇਸ ਦੌਰਾਨ ਗੋਲੀ ਲੱਗਣ ਨਾਲ ਰਾਹਗੀਰ ਗੁਰਜੀਤ ਸਿੰਘ ਉਰਫ ਬਿੱਲਾ ਵਾਸੀ ਰਸੂਲਪੁਰ ਜ਼ਿਲ੍ਹਾ ਤਰਨ ਤਾਰਨ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਹਰਪ੍ਰੀਤ ਸਿੰਘ ਹੈਪੀ ਅਤੇ ਉਸ ਦਾ ਸਾਥੀ ਭੱਜਣ ਵਿੱਚ ਸਫਲ ਰਹੇ, ਪਰ ਉਨ੍ਹਾਂ ਕੋਲੋਂ ਇੱਕ ਵੱਡਾ ਪੈਕੇਟ ਡਿੱਗ ਗਿਆ ਸੀ। ਪੁਲੀਸ ਨੇ ਇਸ ਪੈਕੇਟ ਨੂੰ ਖੋਲ੍ਹਿਆ ਤਾਂ ਉਸ ਵਿੱਚੋਂ ਪੰਜ ਕਿਲੋ ਹੈਰੋਇਨ ਬਰਾਮਦ ਹੋਈ। ਇਸ ਮਾਮਲੇ ਵਿੱਚ ਥਾਣਾ ਘਰਿੰਡਾ ਵਿਚ ਕੇਸ ਦਰਜ ਕੀਤਾ ਗਿਆ ਸੀ ਅਤੇ ਪੁਲੀਸ ਵੱਲੋਂ ਹਰਪ੍ਰੀਤ ਸਿੰਘ ਹੈਪੀ ਅਤੇ ਉਸ ਦੇ ਸਾਥੀ ਦੀ ਭਾਲ ਕੀਤੀ ਜਾ ਰਹੀ ਸੀ।

Advertisement
Author Image

Advertisement