ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਸਰ: ਚਾਰ ਕਿੱਲੋ ਆਈਸ ਡਰੱਗ ਤੇ ਕਿੱਲੋ ਹੈਰੋਇਨ ਸਣੇ ਮੁਲਜ਼ਮ ਕਾਬੂ

07:23 AM May 04, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਮਈ
ਪੰਜਾਬ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 4 ਕਿਲੋ ਆਈਸ ਡਰੱਗ ਅਤੇ ਇਕ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਵਾਸੀ ਪਿੰਡ ਕੱਕੜ (ਅੰਮ੍ਰਿਤਸਰ) ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਸੀਆਈ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਸੀ ਕਿ ਅਵਤਾਰ ਸਿੰਘ ਨੇ ਸਰਹੱਦੀ ਪਿੰਡ ਭਿੰਡੀ ਸੈਦਾਂ ਤੋਂ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ ਜਿਸ ਨੂੰ ਉਹ ਛੇਹਰਟਾ ਦੇ ਹਰਗੋਬਿੰਦ ਐਵੇਨਿਊ ਨੇੜੇ ਪਹੁੰਚਾਉਣ ਜਾ ਰਿਹਾ ਹੈ। ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਡੀਐੱਸਪੀ ਬਲਬੀਰ ਸਿੰਘ ਦੀ ਅਗਵਾਈ ਹੇਠ ਸੀਆਈ ਦੀਆਂ ਟੀਮਾਂ ਨੇ ਨਿਰਧਾਰਤ ਸਥਾਨ ’ਤੇ ਛਾਪਾ ਮਾਰਿਆ ਅਤੇ ਅਵਤਾਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 4 ਕਿਲੋ ਆਈਸ ਡਰੱਗ ਅਤੇ ਇਕ ਕਿਲੋ ਹੈਰੋਇਨ ਬਰਾਮਦ ਕੀਤੀ। ਪੜਤਾਲ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਪਾਕਿਸਤਾਨ ਦੇ ਨਸ਼ਾ ਤਸਕਰ ਦੇ ਸੰਪਰਕ ਵਿੱਚ ਸੀ। ਪਾਕਿਸਤਾਨ ਆਧਾਰਿਤ ਨਸ਼ਾ ਤਸਕਰ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਸੀ। ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੀ ਜਾਂਚ ਜਾਰੀ ਹੈ। ਇਸ ਸਬੰਧੀ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ 21, 22 ਅਤੇ 29 ਤਹਿਤ ਥਾਣਾ ਐੱਸਐੱਸਓਸੀ ਅੰਮ੍ਰਿਤਸਰ ਵਿੱਚ ਕੇਸ ਦਰਜ ਕੀਤਾ ਗਿਆ ਹੈ।

Advertisement

Advertisement
Advertisement