ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਸਰ: ਸੀ.ਐੱਮ. ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਨੇ 65 ਕਲਾਸਾਂ

08:47 AM Jan 07, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਅੰਮ੍ਰਿਤਸਰ: ‘ਸੀ ਐੱਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 65 ਯੋਗਾ ਕਲਾਸਾਂ ਚੱਲ ਰਹੀਆਂ ਹਨ ਅਤੇ 13 ਯੋਗ ਟ੍ਰੇਨਰ ਨਿਯੁਕਤ ਕੀਤੇ ਗਏ ਹਨ। ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉਠਾ ਰਹੇ ਹਨ।’ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਦਾ ਫਾਇਦਾ ਹਰ ਵਿਅਕਤੀ ਉਠਾ ਸਕਦਾ ਹੈ। ਜੇਕਰ ਜ਼ਿਲ੍ਹੇ ਦੇ ਹੋਰ ਸ਼ਹਿਰਾਂ ਦੇ ਵਸਨੀਕ ਵੀ ਆਪਣੇ ਸ਼ਹਿਰ ਵਿੱਚ ਯੋਗਾ ਦੀਆਂ ਕਲਾਸਾਂ ਸ਼ੁਰੂ ਕਰਵਾਉਣਾ ਚਾਹੁੰਦੇ ਹਨ ਤਾਂ ਉਹ 76694-00500 ਨੰਬਰ ’ਤੇ ਕਾਲ ਕਰ ਸਕਦੇ ਹਨ। ਯੋਗਾ ਕਲਾਸਾਂ ਦੇ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੰਪਨੀ ਬਾਗ, ਅੰਮ੍ਰਿਤਸਰ ਕਲੱਬ, ਗੁਰੂ ਅਮਰਦਾਸ ਐਵੇਨਿਊ, ਫਰੈਂਡਜ਼ ਐਵੇਨਿਊ, ਜੁਝਾਰ ਐਵੇਨਿਊ,ਕ੍ਰਿਸ਼ਨਾ ਨਗਰ, ਨਿਊ ਤਹਿਸੀਲਪੁਰਾ, ਤ੍ਰਿਕੋਨੀ ਪਾਰਕ ਗੋਲਡਨ ਐਵੇਨਿਊ, ਗੋਲਡਨ ਐਵੇਨਿਊ, ਹੋਲੀ ਸਿਟੀ ਕੋਟ ਖਾਲਸਾ, ਸੁੰਦਰ ਨਗਰ ਕੋਟ ਖਾਲਸਾ, ਗੁਰੂ ਰਾਮ ਦਾਸ ਨਗਰ ਕੋਟ ਖਾਲਸਾ, ਇੰਦਰਾ ਕਲੋਨੀ ਕੋਟ ਖਾਲਸਾ, ਅਵਤਾਰ ਐਵੇਨਿਊ ਕੋਟ ਖਾਲਸਾ ਤੋਂ ਇਲਾਵਾ ਹੋਈ ਕਈ ਥਾਵਾਂ ’ਤੇ ਵੀ ਰੋਜ਼ਾਨਾ ਸਵੇਰੇ-ਸ਼ਾਮ ਮੁਫ਼ਤ ਯੋਗ ਕਲਾਸਾਂ ਚੱਲ ਰਹੀਆਂ ਹਨ। - ਟਨਸ

Advertisement

Advertisement