ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਸੇਵਾਵਾਂ ਦੇਣ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਮੁੜ ਮੋਹਰੀ

08:56 AM Oct 09, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 8 ਅਕਤੂਬਰ
ਘਰ ਬੈਠੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੇਣ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਅਹਿਮ ਭੂਮਿਕਾ ਨਿਭਾ ਰਿਹਾ ਹੈ ਅਤੇ ਇਕ ਵਾਰ ਮੁੜ ਅੰਮ੍ਰਿਤਸਰ ਜ਼ਿਲ੍ਹਾ ਰਾਜ ਭਰ ਵਿੱਚੋਂ ਮੋਹਰੀ ਰਿਹਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਹ ਪ੍ਰਗਟਾਵਾ ਕਰਦੇ ਹੋਏ ਇਸ ਸੇਵਾ ਵਿੱਚ ਲੱਗੇ ਕਰਮਚਾਰੀਆਂ ਨੂੰ ਵਧਾਈ ਦਿੱਤੀ। ਜ਼ਿਲ੍ਹਾ ਤਕਨੀਕੀ ਕੁਆਰਡੀਨੇਟਰ ਪ੍ਰਿੰਸ ਸਿੰਘ ਨੇ ਦੱਸਿਆ ਕਿ ਘਰ- ਘਰ ਸੇਵਾਵਾਂ ਲਈ 43 ਸੇਵਾਵਾਂ ਸਰਕਾਰ ਵੱਲੋਂ ਐਲਾਨੀਆ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ 6511 ਲੋਕਾਂ ਨੇ ਵੱਖ-ਵੱਖ ਸੇਵਾਵਾਂ ਲੈਣ ਲਈ ਰਾਬਤਾ ਕੀਤਾ ਸੀ, ਜਿਨ੍ਹਾਂ ਵੱਲੋਂ 8001 ਸੇਵਾਵਾਂ ਲਈ ਅਪਲਾਈ ਕੀਤਾ ਗਿਆ, ਇਸ ਵਿੱਚੋਂ ਕੇਵਲ 15 ਵਿਅਕਤੀ ਦੱਸੇ ਗਏ ਸਮੇਂ ਅਨੁਸਾਰ ਘਰ ਨਹੀਂ ਮਿਲੇ, ਜਦ ਕਿ ਬਾਕੀ 6496 ਕੇਸਾਂ ਵਿੱਚ 7587 ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਗਈਆਂ ਹਨ।

Advertisement

Advertisement