ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਸਰ: ਲੁੱਟ-ਖੋਹ ਕਰਨ ਦੇ ਦੋਸ਼ ਹੇਠ ਚਾਰ ਮੁਲਜ਼ਮ ਗ੍ਰਿਫ਼ਤਾਰ

11:02 AM Dec 28, 2023 IST

ਅੰਮ੍ਰਿਤਸਰ: ਥਾਣਾ ਵੇਰਕਾ ਦੀ ਪੁਲੀਸ ਨੇ ਲੁੱਟਾਂ-ਖੋਹਾਂ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਮੁਲਜ਼ਮਾਂ ਕੋਲੋਂ 1100 ਦੀ ਨਕਦੀ, ਦੋ ਮੋਟਰਸਾਈਕਲ ਅਤੇ ਬੇਸਬਾਲ ਬਰਾਮਦ ਕੀਤਾ ਹੈ। ਮੁਲਜ਼ਮਾਂ ਦੀ ਸ਼ਨਾਖਤ ਆਕਾਸ਼, ਸਾਜਨ, ਸਰਵਣ ਸਿੰਘ ਅਤੇ ਸ਼ਿਵਜੀਤ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਖਿਲਾਫ਼ ਥਾਣਾ ਵੇਰਕਾ ਵਿੱਚ ਧਾਰਾ 379 ਬੀ (2) ਹੇਠ ਕੇਸ ਦਰਜ ਕਰ ਲਿਆ ਹੈ।
ਐੱਸਐੱਚਓ ਸਬ-ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਸ਼ਾਮ 7:30 ਵਜੇ ਵੇਰਕਾ ਨੇੜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਕੋਲ ਪੰਜ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇੱਕ ਵਿਅਕਤੀ ਕੋਲੋਂ ਉਸਦਾ ਮੋਬਾਈਲ ਅਤੇ 1100 ਰੁਪਏ ਖੋਹ ਲਏ ਸਨ। ਪੀੜਤ ਸ਼ੌਕਤ ਬਸ਼ੀਰ ਨਾਂ ਦੇ ਵਿਅਕਤੀ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਪੰਜਵੇਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ। -ਟਨਸ

Advertisement

Advertisement