For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਸਰ: ਚੋਣ ਅਧਿਕਾਰੀ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਜਾਇਜ਼ਾ

06:47 AM Mar 21, 2024 IST
ਅੰਮ੍ਰਿਤਸਰ  ਚੋਣ ਅਧਿਕਾਰੀ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਜਾਇਜ਼ਾ
ਇੱਕ ਗਿਣਤੀ ਕੇਂਦਰ ’ਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਡੀਸੀ ਘਣਸ਼ਾਮ ਥੋਰੀ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਮਾਰਚ
ਲੋਕ ਸਭਾ ਦੀਆਂ ਆਮ ਚੋਣਾਂ 2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਧਿਕਾਰੀ ਨੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁਖ਼ਤਾ ਪ੍ਰਬੰਧ ਕੀਤੇ ਜਾਣ। ਜ਼ਿਲ੍ਹਾ ਚੋਣ ਅਧਿਕਾਰੀ ਕਮ-ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕੇ ਅੰਮ੍ਰਿਤਸਰ ਲੋਕ ਸਭਾ ਸੀਟ ਅਧੀਨ ਆਉਂਦੇ ਹਨ ਅਤੇ ਇਨ੍ਹਾਂ ਲਈ ਵੱਖ-ਵੱਖ ਥਾਵਾਂ ’ਤੇ ਗਿਣਤੀ ਕੇਂਦਰ ਤੇ ਸਟਰਾਂਗ ਰੂਮ ਸਥਾਪਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੱਖਣੀ ਹਲਕੇ ਦੀ ਵੋਟਾਂ ਦੀ ਗਿਣਤੀ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ, ਅਟਾਰੀ ਦੀ ਗਿਣਤੀ ਬੀਬੀਕੇਡੀਏਵੀ ਕਾਲਜ ਅੰਮ੍ਰਿਤਸਰ, ਰਾਜਾਸਾਂਸੀ ਹਲਕੇ ਦੀ ਗਿਣਤੀ ਸਰਕਾਰੀ ਨਰਸਿੰਗ ਕਾਲਜ ਫਾਰ ਗਰਲਜ਼ ਮੈਡੀਕਲ ਐਨਕਲੇਵ, ਮਜੀਠਾ ਦੀ ਗਿਣਤੀ ਮਾਈ ਭਾਗੋ ਸਰਕਾਰੀ ਪੌਲੀਟੈਕਨਿਕ ਕਾਲਜ ਮਜੀਠਾ ਰੋਡ, ਅੰਮ੍ਰਿਤਸਰ ਉੱਤਰੀ ਦੀ ਗਿਣਤੀ ਸਰਕਾਰੀ ਇੰਸਟੀਚਿਊਟ ਆਫ ਗੌਰਮਿੰਟ ਟੈਕਨਾਲੋਜੀ ਇਨਸਾਈਡ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, ਅੰਮ੍ਰਿਤਸਰ ਕੇਂਦਰੀ ਦੀ ਗਿਣਤੀ ਸਰਕਾਰੀ ਆਈਟੀਆਈ ਬੀ ਬਲਾਕ ਰਣਜੀਤ ਐਵੀਨਿਊ, ਅੰਮ੍ਰਿਤਸਰ ਪੱਛਮੀ ਦੀ ਗਿਣਤੀ ਸਰਕਾਰੀ ਪੌਲੀਟੈਕਨਿਕ ਕਾਲਜ ਛੇਹਰਟਾ, ਅੰਮ੍ਰਿਤਸਰ ਪੂਰਬੀ ਦੀ ਗਿਣਤੀ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਮਾਲ ਮੰਡੀ ਅਤੇ ਅਜਨਾਲਾ ਹਲਕੇ ਦੀ ਗਿਣਤੀ ਸਰਕਾਰੀ ਕਾਲਜ ਅਜਨਾਲਾ ਵਿੱਚ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਤੋਂ ਹੀ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਜਾਵੇਗਾ ਅਤੇ ਇਨ੍ਹਾਂ ਸਥਾਨਾਂ ਤੇ ਪੋਲਿੰਗ ਉਪਰੰਤ ਈਵੀਐੱਮਜ਼ ਨੂੰ ਸਟਰਾਂਗ ਰੂਮਾਂ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰਖਿਆ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧ ਵਿੱਚ ਪ੍ਰਬੰਧ ਜਲਦ ਤੋਂ ਜਲਦ ਮੁਕੰਮਲ ਕਰ ਲੈਣ ਤਾਂ ਜੋ ਵੋਟਾਂ ਦੇ ਨਜ਼ਦੀਕ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀ, ਚੋਣ ਕਾਨੂੰਗੋ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement

ਸਰਹੱਦੀ ਖੇਤਰ ਦੇ ਪੋਲਿੰਗ ਸਟੇਸ਼ਨਾਂ ਦਾ ਦੌਰਾ

ਖੇਮਕਰਨ ਦੇ ਇੱਕ ਪੋਲਿੰਗ ਸਟੇਸ਼ਨ ਦਾ ਦੌਰਾ ਕਰਨ ਮੌਕੇ ਹਾਜ਼ਰ ਅਧਿਕਾਰੀ| -ਫੋਟੋ: ਗੁਰਬਖਸ਼ਪੁਰੀ

ਤਰਨ ਤਾਰਨ: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਅੱਜ ਸਰਹੱਦੀ ਖੇਤਰ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਂਦੇ ਪਿੰਡ ਸੁਰਸਿੰਘ, ਸਿੰਘਪੁਰਾ, ਨਾਰਲਾ ਅਤੇ ਪੂਹਲਾ ਦਾ ਦੌਰਾ ਕਰ ਕੇ ਪੋਲਿੰਗ ਸਟੇਸ਼ਨਾਂ ’ਤੇ ਮੁਹੱਈਆ ਕੀਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਹਰ ਇੱਕ ਮਤਦਾਤਾ ਨੂੰ ਆਪਣੇ ਮਤ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਉਨ੍ਹਾਂ ਹਲਕਾ ਖੇਮਕਰਨ ਦੇ ਸਰਹੱਦੀ ਪਿੰਡਾਂ ਵਿੱਚ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਪੁਲੀਸ ਫੋਰਸ ਤੇ ਨਾਲ ਨੀਮ ਫੌਜੀ ਬਲਾਂ ਦੇ ਜਵਾਨਾਂ ਦੀ ਵੀ ਤਾਇਨਾਤੀ ਕੀਤੀ ਗਈ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਪੋਲਿੰਗ ਸਟੇਸ਼ਨਾਂ ਤੇ ਤਾਇਨਾਤ ਬੀਐੱਲਓਜ਼ ਨੂੰ ਰੱਖ ਰਖਾਅ ਪ੍ਰਤੀ ਸੰਵੇਦਨਸ਼ੀਲ ਰਹਿਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। -ਪੱਤਰ ਪ੍ਰੇਰਕ

ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰ ’ਤੇ ਕੰਟਰੋਲ ਰੂਮ ਸਥਾਪਤ

ਬਟਾਲਾ: ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਜਾਂ ਸ਼ਿਕਾਇਤ ਦਰਜ ਕਰਵਾਉਣ ਲਈ ਜ਼ਿਲ੍ਹਾ ਹੈੱਡ-ਕੁਆਰਟਰ ਅਤੇ ਏ.ਆਰ.ਓ. ਹੈੱਡ-ਕੁਆਰਟਰ ’ਤੇ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ, ਜੋ 24 ਘੰਟੇ ਖੁੱਲ੍ਹੇ ਰਹਿਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਸਥਾਪਤ ਕੀਤੇ ਗਏ ਕੰਟਰੋਲ ਰੂਮ ਦਾ ਨੋਡਲ ਅਫ਼ਸਰ ਜ਼ਿਲ੍ਹਾ ਮਾਲ ਅਫ਼ਸਰ ਜਸਕਰਨਜੀਤ ਸਿੰਘ ਨੂੰ ਲਾਇਆ ਗਿਆ ਹੈ ਜੋ ਵੋਟਰ ਹੈਲਪ ਲਾਈਨ ਨੰਬਰ 1950 ਉੱਪਰ ਆਈਆਂ ਸ਼ਿਕਾਇਤਾਂ ਉੱਪਰ ਕਾਰਵਾਈ ਕਰਨਗੇ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 1800-180-1852 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਏ.ਆਰ.ਓ. ਹੈੱਡ-ਕੁਆਰਟਰ ਉੱਪਰ ਵੀ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। -ਨਿੱਜੀ ਪੱਤਰ ਪ੍ਰੇਰਕ

Advertisement
Author Image

sukhwinder singh

View all posts

Advertisement
Advertisement
×