ਜੰਗਬੰਦੀ ਮਗਰੋਂ ਅੰਮ੍ਰਿਤਸਰ ਦਾ ਕੌਮਾਂਤਰੀ ਹਵਾਈ ਅੱਡਾ ਮੁੜ ਚਾਲੂ
03:02 PM May 12, 2025 IST
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 12 ਮਈ
ਭਾਰਤ ਪਾਕਿਸਤਾਨ ਵਿਚਾਲੇ ਹੋਈ ਜੰਗ ਦੌਰਾਨ ਬੰਦ ਕੀਤਾ ਗਿਆ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੱਜ ਤੋਂ ਘਰੇਲੂ ਅਤੇ ਅੰਤਰਰਾਸ਼ਟਰੀ ਹਵਾਈ ਉਡਾਣਾਂ ਲਈ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦਾ ਖੁਲਾਸਾ ਏਅਰਪੋਰਟ ਅਥਾਰਿਟੀ ਆਫ ਇੰਡੀਆ ਵੱਲੋਂ ਕੀਤਾ ਗਿਆ ਹੈ।
ਇਸ ਸਬੰਧ ਵਿੱਚ ਜਾਰੀ ਕੀਤੀ ਇੱਕ ਸੂਚਨਾ ਵਿੱਚ ਏਅਰਪੋਰਟ ਅਥਾਰਿਟੀ ਆਫ ਇੰਡੀਆ ਨੇ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੀ ਜੰਗ ਦੌਰਾਨ 32 ਹਵਾਈ ਅੱਡਿਆਂ ਨੂੰ 15 ਮਈ ਤੱਕ ਆਰਜ਼ੀ ਤੌਰ ’ਤੇ ਬੰਦ ਕਰ ਦਿੱਤਾ ਗਿਆ ਸੀ, ਜਿਨ੍ਹਾਂ ਨੂੰ ਹੁਣ ਜੰਗਬੰਦੀ ਤੋਂ ਬਾਅਦ ਅੱਜ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਹਵਾਈ ਅੱਡਾ ਪ੍ਰਬੰਧਕਾਂ ਨੇ ਦੱਸਿਆ ਕਿ ਅੱਜ ਹਵਾਈ ਕੰਪਨੀ ਇੰਡੀਗੋ ਵੱਲੋਂ ਅੰਮ੍ਰਿਤਸਰ ਦਿੱਲੀ ਅਤੇ ਦਿੱਲੀ ਅੰਮ੍ਰਿਤਸਰ ਵਿਚਾਲੇ ਹਵਾਈ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ।
Advertisement
Advertisement