ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਸਰ ਨਿਗਮ: ਰੌਲੇ-ਰੱਪੇ ’ਚ 460 ਕਰੋੜ ਦਾ ਬਜਟ ਪਾਸ

08:20 AM Mar 30, 2025 IST
featuredImage featuredImage
ਨਿਗਮ ਹਾਊਸ ਵਿੱਚ ਬਜਟ ਦੀਆਂ ਕਾਪੀਆਂ ਪਾੜ ਦੇ ਹੋਏ ਵਿਰੋਧੀ ਧਿਰਾਂ ਦੇ ਕੌਂਸਲਰ। -ਫੋਟੋ: ਸੁਨੀਲ ਕੁਮਾਰ

ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 29 ਮਾਰਚ
ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵੱਲੋਂ ਅੱਜ ਹੰਗਾਮੇ ਦੌਰਾਨ ਸਾਲ 2025-26 ਲਈ 459.45 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਦਾ ਪਲੇਠਾ ਬਜਟ ਸੈਸ਼ਨ ਅਤੇ ਜਨਰਲ ਹਾਊਸ ਹੰਗਾਮਾ ਭਰਪੂਰ ਰਿਹਾ। ਸੈਸ਼ਨ ਸ਼ੂਰੂ ਹੁੰਦਿਆਂ ਹੀ ਵਿਰੋਧੀ ਪਾਰਟੀਆਂ ਕਾਂਗਰਸ ਅਤੇ ਭਾਜਪਾ ਕੌਂਸਲਰਾਂ ਨੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਦਾ ਵਿਰੋਧ ਕਰਦਿਆਂ ਬਜਟ ਦੀ ਕਾਰਵਾਈ ’ਚ ਰੁਕਾਵਟ ਪਾਈ। ਇਸ ਦੌਰਾਨ ਵਿਰੋਧੀ ਕੌਂਸਲਰਾਂ ਵੱਲੋਂ ਏਜੰਡੇ ਅਤੇ ਬਜਟ ਦੀਆਂ ਕਾਪੀਆਂ ਪਾੜ ਕੇ ਹਾਊਸ ਉਛਾਲੀਆਂ ਗਈ। ਭਾਜਪਾ ਦੀਆਂ ਮਹਿਲਾ ਕੌਂਸਲਰਾਂ ਨੇ ਲੋਕਾਂ ਨੂੰ ਸਪਲਾਈ ਕੀਤੇ ਜਾ ਰਹੇ ਪੀਣ ਵਾਲੇ ਦੂਸ਼ਿਤ ਪਾਣੀ ਦੀਆਂ ਬੋਤਲਾਂ ਵੀ ਦਿਖਾਈਆਂ। ਹੰਗਾਮੇ ਦੌਰਾਨ ਆਮ ਆਦਮੀ ਪਾਰਟੀ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵਲੋਂ ਸਾਲ 2025-26 ਲਈ 459.45 ਕਰੋੜ ਰੁਪਏ ਦਾ ਬਜਟ ਸ਼ਹਿਰ ਦੇ ਵਿਕਾਸ ਲਈ ਪੇਸ਼ ਕੀਤਾ ਗਿਆ, ਜਿਸ ਨੂੰ ਹਾਊਸ ਨੇ ਪਾਸ ਕਰ ਦਿੱਤਾ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਧਾਇਕਾ ਜੀਵਨਜੋਤ ਕੌਰ, ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ, ਵਿਧਾਇਕ ਡਾ. ਅਜੈ ਗੁਪਤਾ, ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਅਤੇ ਡਿਪਟੀ ਮੇਅਰ ਅਨੀਤਾ ਕੁਮਾਰੀ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਵੱਲੋਂ ਮੀਟਿੰਗ ਦੀ ਕਾਰਵਾਈ ਸ਼ੁਰੂ ਕਰਵਾਈ ਗਈ, ਜਿਸ ਵਿੱਚ ਹਾਊਸ ਦੇ ਸਮੂਹ ਮੈਂਬਰਾਂ ਵਲੋਂ ਸ਼ਹਿਰ ਦੇ ਵਿਕਾਸ, ਸੜਕਾਂ ਦੀ ਮੁਰੰਮਤ, ਵਾਟਰ ਸਪਲਾਈ, ਪਾਣੀ ਅਤੇ ਸੀਵਰੇਜ ਦੇ ਪ੍ਰਬੰਧਾਂ ਲਈ ਵੱੱਖ-ਵੱਖ ਮਤੇ ਪਾਸ ਕੀਤੇ ਗਏ। ਮੇਅਰ ਭਾਟੀਆ ਨੇ ਦੱਸਿਆ ਕਿ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਨਸਬੰਦੀ ਸ਼ੁਰੂ ਕੀਤੀ ਗਈ ਹੈ। 14800 ਆਵਾਰਾ ਕੁੱਤਿਆਂ ਦੀ ਨਸਬੰਦੀ ਮੁਕੰਮਲ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੇ ਕੁੱਤਿਆਂ ਦੀ ਵੀ ਨਸਬੰਦੀ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਤੀ ਕੁੱਤੇ ਦੀ ਨਸਬੰਦੀ ’ਤੇ 1597 ਰੁਪਏ ਪ੍ਰਤੀ ਕੁੱਤੇ ਦੇ ਹਿਸਾਬ ਦੇ ਨਾਲ ਖਰਚਾ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਸਾਫ਼ ਸਫ਼ਾਈ ਵਿੱਚ ਹੋਰ ਤੇਜ਼ੀ ਲਿਆਉਣ ਲਈ ਨਵੀਂ ਕੰਪਨੀ ਨੂੰ ਕੰਮ ਸੌਂਪਿਆ ਜਾ ਰਿਹਾ ਹੈ।
ਮੇਅਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਵਿੱਚ ਨਗਰ ਨਿਗਮ ਅੰਮ੍ਰਿਤਸਰ ਨੂੰ 113 ਕਰੋੜ ਰੁਪਏ ਦੀ ਗ੍ਰਾਂਟ 15ਵੇਂ ਵਿੱਤ ਕਮਿਸ਼ਨ ਵਲੋਂ ਪ੍ਰਾਪਤ ਹੋਣ ਦੀ ਆਸ ਹੈ ਜਿਸ ਨੂੰ ਸ਼ਹਿਰ ਦੇ ਵਿਕਾਸ ਲਈ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਸ਼ਹਿਰ ਵਾਸੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਰਲਡ ਬੈਂਕ ਸਪਾਂਸਰ ਪ੍ਰਾਜੈਕਟ ਤਹਿਤ ਦਸੰਬਰ ਤੱਕ 366.29 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ ਅਤੇ ਇਹ ਪ੍ਰਾਜੈਕਟ ਵਿੱਤੀ ਸਾਲ 2025-26 ਵਿੱਚ ਪੂਰਾ ਹੋਣ ਦੀ ਸੰਭਾਵਨਾ ਹੈ। ਭਾਟੀਆ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਅੰਮ੍ਰਿਤਸਰ ਦਾ ਚਹੁੰਮੁਖੀ ਵਿਕਾਸ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਵੀ ਬਜਟ ਦੌਰਾਨ ਅੰਮ੍ਰਿਤਸਰ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਦਾ ਐਲਾਨ ਕੀਤਾ ਗਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੋਤੀ ਭਾਟੀਆ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਕੰਮ ਸ਼ਹਿਰ ਦੇ ਵਿਕਾਸ ਵਿੱਚ ਰੁਕਾਵਟ ਪਾਉਣਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੇ ਤਾਂ ਆਪਣੇ ਕਾਰਜਕਾਲ ਦੌਰਾਨ ਸ਼ਹਿਰ ਵਿੱਚ ਕੋਈ ਵੀ ਵੱਡਾ ਪ੍ਰਾਜੈਕਟ ਨਹੀਂ ਲਿਆਂਦਾ, ਜਦਕਿ ‘ਆਪ’ ਸਰਕਾਰ ਅੰਮ੍ਰਿਤਸਰ ਨੂੰ ਵਿਕਸਿਤ ਕਰਨ ਵਿੱਚ ਕੋਈ ਵੀ ਕਸਰ ਨਹੀਂ ਛੱਡੇਗੀ।

Advertisement

Advertisement