ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਸਰ: ਗੋਲੀ ਚੱਲਣ ਕਾਰਨ ਵਿਅਕਤੀ ਜ਼ਖਮੀ

06:53 AM Apr 24, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 23 ਅਪਰੈਲ
ਥਾਣਾ ਰਣਜੀਤ ਐਵਨਿਊ ਤੇ ਇਲਾਕੇ ਵਿੱਚ ਅੱਜ ਬਾਅਦ ਦੁਪਹਿਰ ਚੱਲੀ ਗੋਲੀ ਨਾਲ ਇੱਕ ਵਿਅਕਤੀ ਜ਼ਖਮੀ ਹੋ ਗਿਆ। ਇਸ ਸਬੰਧ ਵਿੱਚ ਜ਼ਖਮੀ ਹੋਏ ਵਿਅਕਤੀ ਦੀ ਸ਼ਨਾਖਤ ਅਜੇ ਦੀਪ ਸਿੰਘ ਵਜੋਂ ਹੋਈ ਹੈਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਅਤੇ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਮੁੱਢਲੇ ਤੌਰ ’ਤੇ ਇਹ ਮਾਮਲਾ ਵੀਜ਼ਾ ਲੈਣ ਦੇਣ ਨਾਲ ਸਬੰਧਤ ਸੀ। ਵੀਜ਼ੇ ਦੀ ਰਕਮ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਇਹ ਝਗੜਾ ਹੋਇਆ ਹੈ ਅਤੇ ਗੋਲੀ ਚੱਲੀ ਹੈ। ਉਨ੍ਹਾਂ ਦੱਸਿਆ ਕਿ ਅਜੇ ਦੀਪ ਸਿੰਘ ਅਤੇ ਆਕਾਸ਼ਦੀਪ ਸਿੰਘ ਨਾਂ ਦੇ ਵਿਅਕਤੀ ਵਿਦੇਸ਼ ਭੇਜਣ ਲਈ ਵੀਜ਼ਾ ਦਿਵਾਉਣ ਦਾ ਕੰਮ ਕਰਦੇ ਹਨ। ਦੂਜੀ ਧਿਰ ਅਰਸ਼ਦੀਪ ਸਿੰਘ ਅਤੇ ਹੋਰਨਾਂ ਵੱਲੋਂ ਇਨ੍ਹਾਂ ਕੋਲੋਂ ਵਿਦੇਸ਼ ਜਾਣ ਵਾਸਤੇ ਵੀਜ਼ਾ ਲੈਣ ਲਈ 26 ਲੱਖ ਰੁਪਏ ਵਿੱਚ ਗੱਲ ਹੋਈ ਸੀ ਪਰ ਵੀਜ਼ਾ ਆਉਣ ਮਗਰੋਂ ਇਹ 29 ਲੱਖ ਰੁਪਏ ਮੰਗ ਰਹੇ ਸਨ ਜਿਸ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਤਕਰਾਰ ਹੋਈ ਅਤੇ ਇਹ ਘਟਨਾ ਵਾਪਰੀ ਹੈ। ਪੁਲੀਸ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕਰ ਰਹੀ ਹੈ।
ਅੰਮ੍ਰਿਤਸਰ (ਟਨਸ): ਇੱਕ ਨੌਜਵਾਨ ਰੁਪਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੇ ਮਾਮਲੇ ਵਿੱਚ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮ੍ਰਿਤਕ ਨੌਜਵਾਨ ਪੁਲੀਸ ਦੇ ਇੱਕ ਸਾਬਕਾ ਏਐਸਆਈ ਦਾ ਬੇਟਾ ਸੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਫਿਲਹਾਲ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦੀ ਸ਼ਨਾਖਤ ਹਰਪ੍ਰੀਤ ਸਿੰਘ ਵਜੋਂ ਹੋਈ ਹੈ।
ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਦੇ ਖਿਲਾਫ਼ ਕੇਸ ਦਰਜ ਕੀਤਾ ਹੈ ਜਿਨ੍ਹਾਂ ਵਿੱਚੋਂ ਇੱਕ ਹਰਪ੍ਰੀਤ ਸਿੰਘ ਵੀ ਹੈ। ਉਨ੍ਹਾਂ ਦੱਸਿਆ ਕਿ ਸਾਬਕਾ ਏਐੱਸਆਈ ਅਤੇ ਸ਼ਿਕਾਇਤਕਰਤਾ ਕੁਲਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਵਿੱਚ ਤਿੰਨ ਵਿਅਕਤੀਆਂ ਖਿਲਾਫ ਸ਼ੱਕ ਦਾ ਪ੍ਰਗਟਾਵਾ ਕੀਤਾ ਗਿਆ ਸੀ, ਜਿਸ ਵਿੱਚ ਲਵਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਹਰਪ੍ਰੀਤ ਸਿੰਘ ਦੇ ਨਾਂ ਸ਼ਾਮਲ ਹਨ। ਲਵਪ੍ਰੀਤ ਅਤੇ ਅੰਮ੍ਰਿਤ ਪਾਲ ਦੇ ਖਿਲਾਫ਼ ਪਹਿਲਾਂ ਵੀ ਕੇਸ ਦਰਜ ਹਨ। ਪੁਲੀਸ ਵੱਲੋਂ ਇਨ੍ਹਾਂ ਦੀ ਗ੍ਰਿਫ਼ਤਾਰੀ ਵਾਸਤੇ ਵੀ ਛਾਪੇ ਮਾਰੇ ਜਾ ਰਹੇ ਹਨ।

Advertisement

Advertisement
Advertisement