For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਸਰ ਪੁਲੀਸ ਵੱਲੋਂ 128 ਕਿੱਲੋ ਹੈਰੋਇਨ ਨਸ਼ਟ

07:06 AM Jun 27, 2024 IST
ਅੰਮ੍ਰਿਤਸਰ ਪੁਲੀਸ ਵੱਲੋਂ 128 ਕਿੱਲੋ ਹੈਰੋਇਨ ਨਸ਼ਟ
ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਨਸ਼ਟ ਕਰਦੀ ਹੋਈ ਪੁਲੀਸ। -ਫੋਟੋ: ਵਿਸ਼ਾਲ ਕੁਮਾਰ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 26 ਜੁੂਨ
ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਤਹਿਤ ਦੋ ਜ਼ਿਲ੍ਹਿਆਂ ਸ਼ਹਿਰੀ ਅਤੇ ਅੰਮ੍ਰਿਤਸਰ ਦਿਹਾਤੀ ਦੀ ਪੁਲੀਸ ਨੇ ਅੱਜ ਖੰਨਾ ਪੇਪਰ ਮਿੱਲ ਵਿਖੇ 128 ਕਿੱਲੋ ਹੈਰੋਇਨ ਤੋਂ ਇਲਾਵਾ ਹੋਰ ਨਸ਼ੀਲੇ ਪਦਾਰਥਾਂ ਨੂੰ ਅੱਗ ਲਗਾ ਕੇ ਨਸ਼ਟ ਕੀਤਾ। ਇਸ ਸਬੰਧੀ ਕਾਰਵਾਈ ਲਈ ਪੁਲੀਸ ਟੀਮਾਂ ਦੀ ਅਗਵਾਈ ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਅਤੇ ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐੱਸਐੱਸਪੀ ਸਤਿੰਦਰ ਸਿੰਘ ਨੇ ਕੀਤੀ।
ਜਾਣਕਾਰੀ ਅਨੁਸਾਰ ਦਿਹਾਤੀ ਪੁਲੀਸ ਨੇ 97 ਕਿੱਲੋ ਹੈਰੋਇਨ, 62630 ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਤੋਂ ਇਲਾਵਾ 51 ਕਿੱਲੋ ਭੁੱਕੀ ਨਸ਼ਟ ਕੀਤੀ ਹੈ, ਜੋ ਕਿ ਪੁਲੀਸ ਵੱਲੋਂ 46 ਕੇਸ ਦਰਜ ਕਰਕੇ ਬਰਾਮਦ ਕੀਤੀ ਗਈ ਸੀ।
ਇਸੇ ਤਰ੍ਹਾਂ ਸ਼ਹਿਰੀ ਪੁਲੀਸ ਨੇ 31 ਕਿੱਲੋ ਹੈਰੋਇਨ, 6.5 ਕਿੱਲੋ ਨਸ਼ੀਲਾ ਪਾਊਡਰ, 1.98 ਕਿੱਲੋ ਆਈ.ਸੀ.ਈ., 1.49 ਕਿਲੋ ਚਰਸ, 40 ਗ੍ਰਾਮ ਸਮੈਕ ਅਤੇ 14.82 ਲੱਖ ਨਸ਼ੀਲੇ ਕੈਪਸੂਲ ਅਤੇ ਗੋਲੀਆਂ ਨਸ਼ਟ ਕੀਤੀਆਂ ਹਨ। ਇਹ ਬਰਾਮਦਗੀ ਐੱਨਡੀਪੀਐੱਸ ਐਕਟ ਤਹਿਤ ਦਰਜ 96 ਕੇਸਾਂ ਵਿੱਚ ਕੀਤੀ ਗਈ ਸੀ।
ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਹੁਣ ਸਥਾਨਕ ਪੱਧਰ ’ਤੇ ਨਸ਼ਿਆਂ ਦੀ ਵਿਕਰੀ ’ਤੇ ਰੋਕ ਲਾਉਣ ’ਤੇ ਜ਼ੋਰ ਦਿੱਤਾ ਜਾਵੇਗਾ। ਪੁਲੀਸ ਇਲਾਕੇ ਅਤੇ ਪਿੰਡ ਪੱਧਰ ’ਤੇ ਵਿਕਰੀ ਵਾਲੀਆ ਥਾਵਾਂ ’ਤੇ ਨਸ਼ੇ ਦੀ ਸਪਲਾਈ ’ਤੇ ਰੋਕ ਲਗਾਉਣ ਵਾਸਤੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰੇਗੀ।
ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਉਹ ਨਸ਼ਾ ਕਾਰੋਬਾਰ ਕਰਨ ਵਾਲਿਆਂ ਦੇ ਸਾਰੇ ਪਿਛਲੇ ਤੇ ਅਗਾਂਹ ਵਾਲੇ ਸਬੰਧਾਂ ਦਾ ਪਤਾ ਲਗਾ ਕੇ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਲਿਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਸਿੱਧੇ ਜਾਂ ਅਸਿੱਧੇ ਤੌਰ ’ਤੇ ਗੈਰ-ਕਾਨੂੰਨੀ ਵਪਾਰ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਦੌਰਾਨ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪਿਛਲੇ 15 ਦਿਨਾਂ ਵਿੱਚ ਪੁਲੀਸ ਨੇ 46 ਮਾਮਲਿਆਂ ਵਿੱਚ 67 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 4.890 ਕਿੱਲੋ ਹੈਰੋਇਨ, 1.5 ਕਿਲੋ ਅਫੀਮ ਅਤੇ 29.85 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ।

Advertisement

Advertisement
Author Image

Advertisement
Advertisement
×