ਅੰਮ੍ਰਿਤਸਰ: ਪੁਲੀਸ ਨੇ 3 ਤਸਕਰਾਂ ਤੋਂ 12 ਕਿਲੋ ਹੈਰੋਇਨ ਬਰਾਮਦ ਕੀਤੀ
01:08 PM Aug 10, 2023 IST
ਚੰਡੀਗੜ੍ਹ, 10 ਅਗਸਤ
ਜ਼ਿਲ੍ਹਾ ਅੰਮ੍ਰਿਤਸਰ ’ਚ ਪੁਲੀਸ ਨੇ ਅੱਜ ਤਿੰਨ ਵਿਅਕਤੀਆਂ ਕੋਲੋਂ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ ਲੋਪੋਕੇ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਐਕਸ (ਪਹਿਲਾਂ ਟਵਿੱਟਰ) 'ਤੇ ਲਿਖਿਆ, ‘ਇੱਕ ਗੁਪਤ ਕਾਰਵਾਈ ਵਿੱਚ 12 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਉਹ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਜਾ ਰਹੇ ਸਨ। ਸਾਰੇ ਪਾਕਿਸਤਾਨ ਵਿੱਚ ਸਮੱਗਲਰਾਂ ਦੇ ਸੰਪਰਕ ਵਿੱਚ ਸਨ।’
Advertisement
Advertisement