ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਸਰ: ਪ੍ਰਸ਼ਾਸਨ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੱਬਾਂ-ਭਾਰ

06:55 AM Aug 11, 2023 IST
featuredImage featuredImage
ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ’ਤੇ ਚਹਿਲ-ਕਦਮੀ ਕਰਦੇ ਹੋਏ ਸੈਲਾਨੀ। ਫੋਟੋ: ਪੰਜਾਬੀ ਟ੍ਰਿਬਿਊਨ

ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 10 ਅਗਸਤ
ਜ਼ਿਲ੍ਹਾ ਪ੍ਰਸ਼ਾਸਨ ਨੇ ਅੰਮ੍ਰਿਤਸਰ ਵਿੱਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅੰਮ੍ਰਿਤਸਰ ਦੇ ਹੋਟਲ ਸਨਅਤ ਨਾਲ ਜੁੜੇ ਲੋਕਾਂ, ਟ੍ਰੈਵਲ ਏਜੰਟ ਅਤੇ ਗਾਈਡਜ਼ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਇਕ ਧਾਰਮਿਕ ਤੇ ਇਤਿਹਾਸਿਕ ਸ਼ਹਿਰ ਹੈ ਅਤੇ ਇਥੇ ਰੋਜ਼ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ ਪਰ ਦਰਸ਼ਨ ਕਰਕੇ ਦੂਸਰੇ ਦਿਨ ਹੀ ਵਾਪਸ ਚਲੇ ਜਾਂਦੇ ਹਨ। ਯਾਤਰੂਆਂ ਨੂੰ ਇੱਥੇ ਇਕ ਤੋਂ ਵੱਧ ਦਿਨ ਰੋਕਣ ਲਈ ਅੰਮ੍ਰਿਤਸਰ ਦੀਆਂ ਇਤਿਹਾਸਕ ਅਤੇ ਵਿਰਾਸਤੀ ਇਮਾਰਤਾਂ ਨੂੰ ਉਭਾਰਿਆ ਜਾਵੇਗਾ। ਇਸ ਨਾਲ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਵਿੱਚ ਅੰਮ੍ਰਿਤਸਰ ਦੇ ਇਤਿਹਾਸ ਪ੍ਰਤੀ ਜਾਣਕਾਰੀ ਪ੍ਰਾਪਤ ਕਰਨ ਦੀ ਉਤਸੁਕਤਾ ਪੈਦਾ ਹੋਵੇਗੀ ਅਤੇ ਸੈਲਾਨੀ ਪੰਜਾਬ ਤੇ ਪੰਜਾਬੀਅਤ ਬਾਰੇ ਜਾਣ-ਸਮਝ ਸਕਣਗੇ। ਉਨ੍ਹਾਂ ਦੱਸਿਆ ਕਿ ਯਾਤਰੂਆਂ ਦੀ ਵੱਧ ਰਹੀ ਆਮਦ ਨੂੰ ਦੇਖਦੇ ਹੋਏ ਵਿਰਾਸਤੀ ਮਾਰਗ ਦਾ ਵਿਸਥਾਰ ਹੋਰ ਬਾਜ਼ਾਰਾਂ ਤੱਕ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਯੋਜਨਾ ਹੈ ਕਿ ਅੰਮ੍ਰਿਤਸਰ ਨੂੰ ‘ਡੈਸਟੀਨੇਸ਼ਨ ਵੈਡਿੰਗ’ ਵਜੋਂ ਵਿਕਸਤ ਕੀਤਾ ਜਾਵੇ, ਤਾਂ ਜੋ ਦੇਸ਼ ਵਿਦੇਸ਼ਾਂ ਤੋਂ ਸੈਲਾਨੀ ਇਥੇ ਆ ਕੇ ਜ਼ਿਆਦਾ ਸਮਾਂ ਰੁੱਕ ਸਕਣ, ਜਿਸ ਨਾਲ ਅੰਮ੍ਰਿਤਸਰ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਦੀਆਂ ਕਲਾਕ੍ਰਿਤਾਂ ਦੇ ਵਿਕਰੀ ਕੇਂਦਰ ਲਈ ਅੰਮ੍ਰਿਤਸਰ ਵਿੱਚ ‘ਯੂਨਿਟੀ ਮਾਲ’ ਬਣਾਉਣ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਇਸ ਮਾਲ ਵਿੱਚ ‘ਮੇਡ ਇਨ ਇੰਡੀਆ’ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਦੇਸ਼ ਭਰ ਦੀਆਂ ਕਲਾਕ੍ਰਿਤਾਂ ਨੂੰ ਇਕ ਛੱਤ ਹੇਠ ਵੇਚਣ ਲਈ ਵੱਡਾ ਸ਼ਾਪਿੰਗ ਮਾਲ ਬਣਾਇਆ ਜਾਵੇਗਾ, ਜਿਸ ਨੂੰ ਯੂਨਿਟੀ ਮਾਲ ਦਾ ਨਾਮ ਦਿੱਤਾ ਹੈ। ਇਥੇ ਪੰਜਾਬ ਦੇ 23 ਜ਼ਿਲ੍ਹਿਆਂ ਨੂੰ ਇਕ-ਇਕ ਸਟਾਲ ਪੱਕੇ ਤੌਰ ’ਤੇ ਦਿੱਤਾ ਜਾਵੇਗਾ ਜਿਥੇ ਉਹ ਆਪੋ ਆਪਣੇ ਜ਼ਿਲ੍ਹੇ ਦੇ ਮਿਆਰੀ ਉਤਪਾਦਾਂ ਦੀ ਵਿਕਰੀ ਕਰ ਸਕਣਗੇ। ਇਸ ਤੋਂ ਇਲਾਵਾ ਦੇਸ਼ ਦੇ 36 ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਕ ਇਕ ਵੱਡਾ ਹਾਲ ਵਿਕਰੀ ਕੇਂਦਰ ਵਜੋਂ ਦਿੱਤਾ ਜਾਵੇਗਾ। ਅੰਮ੍ਰਿਤਸਰ ਦੇ ਲਜ਼ੀਜ ਪਕਵਾਨਾਂ ਦਾ ਸੁਆਦ ਲੈਣ ਲਈ ਇਸ ਕੰਪਲੈਕਸ ਵਿਚ ਫੂਡ ਕੋਰਟ ਵੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਬੱਚਿਆਂ ਲਈ ਮਨਮੋਹਕ ਪਾਰਕ ਵੀ ਵਿਚਾਰ ਅਧੀਨ ਹੈ।

Advertisement

Advertisement