Punjab news ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਜਾਅਲੀ ਕਰੰਸੀ ਤੇ ਹਥਿਆਰਾਂ ਸਮੇਤ ਇਕ ਕਾਬੂ
11:36 AM Apr 06, 2025 IST
ਚੰਡੀਗੜ੍ਹ, 6 ਅਪਰੈਲ
Punjab news ਪੰਜਾਬ ਪੁਲੀਸ ਨੇ ਇਕ ਵਿਅਕਤੀ ਨੂੰ 2.15 ਲੱਖ ਰੁਪਏ ਦੀ ਜਾਅਲੀ ਕਰੰਸੀ, ਹਥਿਆਰਾਂ ਤੇ ਗੋਲੀਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ ਹੈ।
Advertisement
ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਜਰਮਨ ਸਿੰਘ ਨੂੰ ਜਾਅਲੀ ਕਰੰਸੀ ਤੇ ਗੋਲੀਸਿੱਕੇ ਸਮੇਤ ਕਾਬੂ ਕੀਤਾ ਹੈ।
Advertisement
ਪੁਲੀਸ ਅਧਿਕਾਰੀ ਨੇ ਕਿਹਾ, ‘‘ਮੁਲਜ਼ਮ ਕੋਲੋਂ ਇਕ ਗਲੌਗ 9ਐੱਮਐੱਮ ਪਿਸਟਲ, ਇਕ .30 ਬੋਰ ਕੈਲੀਬਰ ਪਿਸਟਲ, 3 ਮੈਗਜ਼ੀਨ ਤੇ 2,15,000 ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਹੈ।’
ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋੋਂ ਪਤਾ ਲੱਗਾ ਹੈ ਕਿ ਜਾਅਲੀ ਕਰੰਸੀ ਤੇ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐੱਸਆਈ ਦੇ ਅਪਰੇਟਰਾਂ ਵੱਲੋਂ ਭੇਜੀ ਗਈ ਸੀ ਤਾਂ ਕਿ ਖਿੱਤੇ ਦੇ ਮਾਹੌਲ ਨੂੰ ਖਰਾਬ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਅੰਮ੍ਰਿਤਸਰ ਦੇ ਘਰਿੰਡਾ ਪੁਲੀਸ ਥਾਣੇ ਵਿਚ ਕੇਸ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ
Advertisement