ਆਨਲਾਈਨ ਸੇਵਾਵਾਂ ਦੇਣ ’ਚ ਅੰਮ੍ਰਿਤਸਰ ਦੋਇਮ
09:08 AM Nov 18, 2023 IST
Advertisement
ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 17 ਨਵੰਬਰ
ਜ਼ਿਲ੍ਹਾ ਅੰਮ੍ਰਿਤਸਰ 99.96 ਫ਼ੀਸਦੀ ਲੋਕਾਂ ਨੂੰ ਸਮੇਂ ਸਿਰ ਆਨਲਾਈਨ ਸੇਵਾਵਾਂ ਮੁਹੱਈਆ ਕਰਵਾ ਕੇ ਸੂਬੇ ਵਿੱਚੋਂ ਦੂਜੇ ਸਥਾਨ ’ਤੇ ਆ ਗਿਆ ਹੈ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲ੍ਹੇ ਦੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਹੈ।
ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅੰਮ੍ਰਿਤਸਰ ਜ਼ਿਲ੍ਹਾ 21ਵੇਂ ਨੰਬਰ ’ਤੇ ਸੀ ਪਰ ਪਿਛਲੇ ਕੁਝ ਦਿਨਾਂ ਵਿੱਚ ਹੀ ਈ-ਸੇਵਾ ਬਕਾਇਆ ਕੇਸਾਂ ਨੂੰ ਲੈ ਕੇ ਖ਼ਤਮ ਕਰਨ ਵਿਚ ਕੀਤੀਆਂ ਗਈਆਂ ਕੋਸ਼ਿਸ਼ਾਂ ਸਦਕਾ ਲੰਬਿਤ ਕੇਸਾਂ ਨੂੰ ਵੱਡੀ ਹੱਦ ਤੱਕ ਖ਼ਤਮ ਕਰ ਦਿੱਤਾ ਗਿਆ ਹੈ। ਇਸ ਨਾਲ ਜ਼ਿਲ੍ਹਾ ਸੂਬੇ ਭਰ ਵਿੱਚ ਦੂਜੇ ਸਥਾਨ ’ਤੇ ਆ ਗਿਆ ਹੈ ਅਤੇ ਜਲਦ ਹੀ ਪਹਿਲੇ ਨੰਬਰ ’ਤੇ ਹੋਵੇਗਾ।
Advertisement
Advertisement