ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੌਨਸੂਨ ’ਚ ਬੂਟੇ ਲਾਉਣ ਦੀ ਮੁਹਿੰਮ ’ਚੋਂ ਅੰਮ੍ਰਿਤਸਰ ਮੋਹਰੀ

10:20 AM Aug 05, 2024 IST

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 4 ਅਗਸਤ
ਸੂਬਾ ਸਰਕਾਰ ਵੱਲੋਂ ਮੌਜੂਦਾ ਵਿੱਤੀ ਸਾਲ ਦੌਰਾਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਮੌਨਸੂਨ ਸੀਜ਼ਨ ਦੌਰਾਨ ਸੂਬੇ ਭਰ ਵਿੱਚ ਕਰੀਬ 3 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਸੀ ਅਤੇ ਅੰਮ੍ਰਿਤਸਰ ਜ਼ਿਲ੍ਹੇ ਨੂੰ 17 ਲੱਖ ਬੂਟੇ ਲਗਾਉਣ ਦਾ ਟੀਚਾ ਦਿੱਤਾ ਗਿਆ ਸੀ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1398447 ਬੂਟੇ ਵੱਖ-ਵੱਖ ਵਿਭਾਗਾਂ ਵੱਲੋਂ ਲਾਏ ਜਾ ਚੁੱਕੇ ਹਨ, ਜੋ 82.26 ਪ੍ਰਤੀਸ਼ਤ ਹੈ ਅਤੇ ਇਸ ਸਮੇਂ ਅੰਮ੍ਰਿਤਸਰ ਜ਼ਿਲ੍ਹਾ ਪੂਰੇ ਸੂਬੇ ਵਿੱਚੋਂ ਪਹਿਲੇ ਨੰਬਰ ’ਤੇ ਹੈ।
ਉਨ੍ਹਾਂ ਦੱਸਿਆ ਕਿ ਛੇਤੀ ਹੀ ਰਹਿੰਦੇ ਟੀਚੇ ਨੂੰ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਜੰਗਲਾਤ ਵਿਭਾਗ ਨੂੰ ਆਪਣੀਆਂ ਨਰਸਰੀਆਂ ਤੋਂ ਇਹ ਸਪਲਾਈ ਨਿਰੰਤਰ ਜਾਰੀ ਰਹਿਣ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਵਿੱਚ ਵਣਾਂ ਹੇਠ ਰਕਬਾ ਘਟ ਕੇ 5.92 ਫੀਸਦੀ ਰਹਿ ਗਿਆ ਹੈ ਅਤੇ ਵਾਤਾਵਰਨ ਨੂੰ ਸੁਧਾਰਨ ਲਈ ਰਾਜ ਦਾ ਰੁੱਖਾਂ ਅਤੇ ਵਣਾਂ ਹੇਠ ਰਕਬਾ 2030 ਤੱਕ 7.5 ਫੀਸਦੀ ਕਰਨ ਲਈ ਸਰਕਾਰ ਵੱਲੋਂ ਇੱਕ ਨਵੀਂ ਪਹਿਲ ਸ਼ੁਰੂ ਕੀਤੀ ਗਈ ਹੈ। ਵਣ ਭੂਮੀ ਤੋਂ ਇਲਾਵਾ ਗੈਰ-ਵਣ ਭੂਮੀ ’ਤੇ ਵੀ ਵੱਡੇ ਪੱਧਰ ’ਤੇ ਬੂਟੇ ਲਗਾਏ ਜਾ ਰਹੇ ਹਨ ਅਤੇ ਇਸ ਕੰਮ ਲਈ ਪੰਚਾਇਤੀ ਰਕਬਿਆਂ ਦੀ ਮੁੱਖ ਭੂਮਿਕਾ ਹੋਵੇਗੀ। ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਬੱਚਿਆਂ, ਫ਼ੌਜ, ਪੁਲੀਸ, ਬੀਐੱਸਐੱਫ ਅਤੇ ਹੋਰ ਵਿਭਾਗਾਂ ਦਾ ਵੀ ਸਹਿਯੋਗ ਮਿਲਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਆਪਣੀਆਂ ਖਾਲੀ ਪਈਆਂ ਥਾਵਾਂ ’ਤੇ ਬੂਟੇ ਲਗਾਉਣ ਲਈ ਨਿਸ਼ਾਨਦੇਹੀ ਕਰਨ ਅਤੇ ਆਪਣੀ ਜ਼ਰੂਰਤ ਅਨੁਸਾਰ ਜੰਗਲਾਤ ਵਿਭਾਗ ਤੋਂ ਬੂਟੇ ਪ੍ਰਾਪਤ ਕਰਨ।

Advertisement

Advertisement
Advertisement