For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਸਰ: ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ

09:35 AM Jun 30, 2024 IST
ਅੰਮ੍ਰਿਤਸਰ  ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ
ਅੰਮ੍ਰਿਤਸਰ ਵਿੱਚ ਮੀਂਹ ਦੌਰਾਨ ਆਪਣੀ ਮੰਜ਼ਿਲ ਵੱਲ ਜਾਂਦੇ ਹੋਏ ਰਾਹਗੀਰ। -ਫੋਟੋ: ਵਿਸ਼ਾਲ ਕੁਮਾਰ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਜੂਨ
ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਅੱਜ ਸ਼ਾਮ ਵੇਲੇ ਕੁਝ ਥਾਵਾਂ ’ਤੇ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਜਾਣਕਾਰੀ ਅਨੁਸਾਰ ਸ਼ਾਮ ਵੇਲੇ ਅਚਨਚੇਤੀ ਤੇਜ਼ ਹਵਾਵਾਂ ਚੱਲਣ ਨਾਲ ਬੱਦਲ ਆਏ ਅਤੇ ਕੁਝ ਥਾਵਾਂ ’ਤੇ ਮੀਂਹ ਪਿਆ। ਭਾਵੇਂ ਇਹ ਮੀਂਹ ਕੁਝ ਸਮਾਂ ਹੀ ਪਿਆ ਪਰ ਹਵਾਵਾਂ ਅਤੇ ਬੱਦਲਾਂ ਦੇ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ, ਜਿਸ ਕਾਰਨ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਦੂਜੇ ਪਾਸੇ ਮੌਸਮ ਵਿਭਾਗ ਨੇ ਅਗਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਹੋਈ ਹੈ।
ਇਸ ਤੋਂ ਪਹਿਲਾਂ ਦੁਪਹਿਰ ਵੇਲੇ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਸੀ। ਤਿੱਖੀ ਧੁੱਪ ਤੇ ਹਵਾ ਨਾ ਚੱਲਣ ਕਾਰਨ ਗਰਮੀ ਦਾ ਪ੍ਰਭਾਵ ਵਧੇਰੇ ਸੀ ਪਰ ਸ਼ਾਮ ਨੂੰ ਅਚਨਚੇਤੀ ਤੇਜ਼ ਹਵਾਵਾਂ ਚੱਲੀਆਂ ਤੇ ਬੱਦਲਵਾਈ ਹੋ ਗਈ। ਮਿਲੇ ਵੇਰਵਿਆਂ ਦੇ ਮੁਤਾਬਿਕ ਅੰਮ੍ਰਿਤਸਰ ਜ਼ਿਲ੍ਹੇ ਦੇ ਕੁਝ ਹਿੱਸੇ ਵਿੱਚ ਮੀਹ ਪਿਆ ਹੈ ਪਰ ਕੁਝ ਹਿੱਸਾ ਫਿਲਹਾਲ ਮੀਹ ਤੋਂ ਸੱਖਣਾ ਹੈ।
ਮੌਸਮ ਵਿਭਾਗ ਵੱਲੋਂ ਇਸ ਸਬੰਧੀ ਕੀਤੀ ਗਈ ਪੇਸ਼ੀਨਗੋਈ ਦੇ ਮੁਤਾਬਕ ਅੱਜ ਰਾਤ ਨੂੰ ਮੀਹ ਪੈਣ ਦੇ ਆਸਾਰ ਹਨ ਅਤੇ ਅਗਲੇ ਚਾਰ ਦਿਨ ਹੋਰ ਵਧੇਰੇ ਮੀਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ। ਇਸ ਤੋਂ ਬਾਅਦ ਵੀ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ , ਜਿਸ ਨਾਲ ਤਾਪਮਾਨ ਵੀ ਹੇਠਾਂ ਆਵੇਗਾ ਤੇ ਲੋਕਾਂ ਨੂੰ ਸਖਤ ਗਰਮੀ ਤੋਂ ਰਾਹਤ ਮਿਲੇਗੀ। ਪਿਛਲੇ ਲਗਭਗ ਦੋ ਮਹੀਨੇ ਤੋਂ ਲਗਾਤਾਰ ਕਹਿਰ ਦੀ ਗਰਮੀ ਪੈ ਰਹੀ, ਜਿਸ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੋਇਆ ਹੈ। ਗਰਮੀ ਦਾ ਨਾ ਸਿਰਫ ਮਨੁੱਖੀ ਜੀਵਨ ਸਗੋਂ ਪਸ਼ੂ ਪੰਛੀਆਂ ਅਤੇ ਵਨਸਪਤੀ ’ਤੇ ਵੀ ਮਾੜਾ ਅਸਰ ਪਿਆ ਹੈ।

Advertisement

Advertisement
Author Image

Advertisement
Advertisement
×