For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਸਰ: ਪਾਕਿ ਦੀ ਖੁਫੀਆ ਏਜੰਸੀ ਲਈ ਜਾਸੂਸੀ ਕਰਦੇ ਦੋ ਮਸ਼ਕੂਕ ਕਾਬੂ

01:14 PM Jun 22, 2025 IST
ਅੰਮ੍ਰਿਤਸਰ  ਪਾਕਿ ਦੀ ਖੁਫੀਆ ਏਜੰਸੀ ਲਈ ਜਾਸੂਸੀ ਕਰਦੇ ਦੋ ਮਸ਼ਕੂਕ ਕਾਬੂ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 22 ਜੂਨ

Advertisement

Punjab News ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਇੱਕ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਨਾਲ ਸਬੰਧਤ ਜਾਸੂਸੀ ਸਰਗਰਮੀਆਂ ਦੇ ਦੋਸ਼ ਹੇਠ ਦੋ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੌਜੀ ਅਤੇ ਸਾਹਿਲ ਮਸੀਹ ਉਰਫ਼ ਸ਼ਾਲੀ ਵਜੋਂ ਹੋਈ ਹੈ।

Advertisement
Advertisement

ਡੀਜੀਪੀ ਗੌਰਵ ਯਾਦਵ ਨੇੇ ਆਪਣੇ ਸੋਸ਼ਲ ਮੀਡੀਆ ਖਾਤੇ ‘ਐਕਸ’ ’ਤੇ ਇਕ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਪ੍ਰੀਤ ਸਿੰਘ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ(ISI) ਦੇ ਕਾਰਕੁਨਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਉਸ ’ਤੇ ਪੈੱਨ ਡਰਾਈਵ ਰਾਹੀਂ ਸੰਵੇਦਨਸ਼ੀਲ ਅਤੇ ਗੁਪਤ ਜਾਣਕਾਰੀ ਸਾਂਝੀ ਕਰਨ ਦਾ ਸ਼ੱਕ ਹੈ। ਇਸ ਮਾਮਲੇ ਵਿੱਚ ਸ਼ਾਮਲ ਆਈਐੱਸਆਈ ਹੈਂਡਲਰ ਦੀ ਪਛਾਣ ਰਾਣਾ ਜਾਵੇਦ ਵਜੋਂ ਹੋਈ ਹੈ।

ਪੁਲੀਸ ਨੇ ਆਈਐੱਸਆਈ ਕਾਰਕੁਨਾਂ ਨਾਲ ਗੱਲਬਾਤ ਕਰਨ ਲਈ ਵਰਤੇ ਗਏ ਦੋ ਮੋਬਾਈਲ ਫੋਨ ਵੀ ਜ਼ਬਤ ਕੀਤੇ ਹਨ। ਡੀਜੀਪੀ ਨੇ ਆਖਿਆ ਕਿ ਵਿਆਪਕ ਜਾਸੂਸੀ-ਅਤਿਵਾਦ ਨੈੱਟਵਰਕ ਨੂੰ ਖਤਮ ਕਰਨ ਅਤੇ ਇਨ੍ਹਾਂ ਦੇ ਸਾਰੇ ਸਹਿਯੋਗੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

Advertisement
Author Image

Advertisement