ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਸਰ: ਤਰਨਜੀਤ ਸੰਧੂ ਵੱਲੋਂ ਵਿਜ਼ਨ ਪੱਤਰ ਜਾਰੀ

10:53 AM May 24, 2024 IST
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਵਿਜ਼ਨ ਪੱਤਰ ਜਾਰੀ ਕਰਦੇ ਹੋਏ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 23 ਮਈ
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਅੰਮ੍ਰਿਤਸਰ ਲਈ ਆਪਣਾ ਵਿਜ਼ਨ ਅਤੇ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਉਹ ਅੰਮ੍ਰਿਤਸਰ ਦੇ ਸਰਬਪੱਖੀ ਵਿਕਾਸ ’ਤੇ ਜ਼ੋਰ ਦੇਣ ਤੋਂ ਇਲਾਵਾ ਵਿਰਾਸਤ ਨੂੰ ਸੁਰਜੀਤ ਕਰਨਗੇ। ਇਸ ਸਬੰਧ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਪਿਛਲੇ ਦੋ ਮਹੀਨਿਆਂ ਦੇ ਚੋਣ ਪ੍ਰਚਾਰ ਦੌਰਾਨ ਅੰਮ੍ਰਿਤਸਰ ਦੇ ਵੱਖ-ਵੱਖ ਮੁੱਦਿਆਂ ’ਤੇ ਫੀਡਬੈਕ ਇਕੱਠੀ ਕੀਤੀ ਹੈ ਅਤੇ ਉਸ ਮੁਤਾਬਕ ਸਥਾਨਕ ਚੋਣ ਮਨੋਰਥ ਪੱਤਰ ਤਿਆਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਅੰਮ੍ਰਿਤਸਰ ਦੇ ਵਿਕਾਸ ਵਾਸਤੇ ਸਪੈਸ਼ਲ ਪੈਕੇਜ, ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਤੱਕ ਸ਼ਰਧਾਲੂਆਂ ਦੀ ਆਸਾਨ ਪਹੁੰਚ, ਸ੍ਰੀ ਰਾਮ ਤੀਰਥ ਨੂੰ ਅਯੁੱਧਿਆ ਦੀ ਤਰਜ਼ ’ਤੇ ਵਿਕਸਤ ਕਰਨ, ਗਾਂਧੀ ਮੈਦਾਨ ਨੂੰ ਅਪਗ੍ਰੇਡ ਕਰਨਾ ਅਤੇ ਆਈ ਪੀ ਐੱਲ ਮੈਚ ਕਰਾਉਣ, ਪੱਟੀ-ਫ਼ਿਰੋਜ਼ਪੁਰ ਰੇਲ ਲਿੰਕ ਦੀ ਉਸਾਰੀ, ਕਿਸਾਨ ਅਤੇ ਸਰਹੱਦੀ ਖੇਤਰ ਦਾ ਵਿਕਾਸ, ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਉਦਯੋਗ ਅਤੇ ਵਪਾਰ ਨੂੰ ਲੀਹ ’ਤੇ ਲਿਆਉਣਾ, ਨਸ਼ਿਆਂ ਦਾ ਖ਼ਾਤਮਾ, ਪੂੰਜੀ ਨਿਵੇਸ਼ ਦੇ ਅਨੁਕੂਲ ਵਿਵਸਥਾ, ਹੁਨਰ, ਸਿੱਖਿਆ ਤੇ ਸਿਹਤ ਅਤੇ ਖ਼ਾਸ ਕਰਕੇ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੀਐੱਫਐੱਸ ਗਲੋਬਲ ਐਪਲੀਕੇਸ਼ਨ ਸੈਂਟਰ ਇੱਥੇ ਖੋਲ੍ਹਣਾ ਤੈਅ ਹੋ ਚੁੱਕਾ ਹੈ ਅਤੇ ਚੋਣਾਂ ਤੋਂ ਤੁਰੰਤ ਬਾਅਦ ਇਸ ਨੂੰ ਅਮਲ ’ਚ ਲਿਆਂਦਾ ਜਾਵੇਗਾ। ਅਮਰੀਕੀ ਕੌਂਸੁਲੇਟ ਖੋਲ੍ਹਣ ਲਈ ਪੈਰਵਾਈ ਜਾਰੀ ਹੈ। ਰੇਲਵੇ ਸਟੇਸ਼ਨ ਤੋਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਲਈ ਸਕਾਈ ਟਰੇਨ ਚਾਲੂ ਕਰਨਾ ਅਤੇ ਇਸ ਦਾ ਹਵਾਈ ਅੱਡੇ ਤਕ ਵਿਸਥਾਰ ਕੀਤਾ ਜਾਵੇਗਾ। ਸਾਲ 2027 ਵਿੱਚ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਦੇ ਜਸ਼ਨ ਲਈ ਮੋਦੀ ਸਰਕਾਰ ਤੋਂ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ ਅਤੇ ਗੁਰੂ ਨਗਰੀ ਨੂੰ ਇੰਦੌਰ ਮਾਡਲ ’ਤੇ ਸਵੱਛ, ਹਰਿਆ ਭਰਿਆ ਤੇ ਸੁਰੱਖਿਅਤ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ। ਅੰਮ੍ਰਿਤਸਰ ਦੇ ਸਰਹੱਦੀ ਪਿੰਡਾਂ ਨੂੰ ਕੇਂਦਰ ਦੇ 4800 ਕਰੋੜ ਰੁਪਏ ਦੇ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਇੱਕ ਲੌਜਿਸਟਿਕਸ ਅਤੇ ਫੂਡ ਪ੍ਰੋਸੈਸਿੰਗ ਕੇਂਦਰ ਸਥਾਪਤ ਕਰਨ ਤੋਂ ਇਲਾਵਾ ਨਿਰਯਾਤ ਲਈ ਕਾਰਗੋ ਸਹੂਲਤਾਂ ਦੀ 100 ਫੀਸਦ ਵਰਤੋਂ, ਵੇਰਕਾ ਵਰਗੀਆਂ ਸਹਿਕਾਰੀ ਸੰਸਥਾਵਾਂ ਨੂੰ ਇੱਕ ਗਲੋਬਲ ਬ੍ਰਾਂਡ ਅਤੇ ਵਧੇਰੇ ਵੇਰਕਾ ਕੇਂਦਰ ਖੋਲ੍ਹਣ, ਐੱਮ ਐਸ ਪੀ ਅਤੇ ਕਿਸਾਨਾਂ ਦੀ ਸੁਰੱਖਿਆ ਲਈ ਫ਼ਸਲ ਬੀਮਾ ਨੀਤੀ ਦਾ ਭਰੋਸਾ ਦਿੱਤਾ ਗਿਆ ਹੈ। ਵਿਜ਼ਨ ਪੱਤਰ ਵਿੱਚ ਸਭਿਆਚਾਰਕ ਵਿਰਾਸਤ ਨੂੰ ਸੰਭਾਲਣਾ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨਾ, ਸਥਾਨਕ ਹੋਟਲ ਉਦਯੋਗ ਦੀ ਮਦਦ ਕਰਨਾ, ਕਟੜਾ ਅਤੇ ਚੰਡੀਗੜ੍ਹ ਲਈ ਨਵੀਂ ਵੰਦੇ ਭਾਰਤ ਰੇਲਗੱਡੀ ਸ਼ੁਰੂ ਕਰਨਾ, ਅਮਰੀਕਾ, ਕੈਨੇਡਾ ਅਤੇ ਯੂਰਪ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਅਤੇ ਨਾਂਦੇੜ ਤੇ ਅਯੁੱਧਿਆ ਲਈ ਨਾਨ-ਸਟਾਪ ਉਡਾਣਾਂ ਦੀ ਸਹੂਲਤ ਪ੍ਰਦਾਨ ਕਰਨਾ ਵੀ ਸ਼ਾਮਲ ਹੈ।

Advertisement

ਲੂਲੂ ਗਰੁੱਪ ਵੱਲੋਂ ਲੌਜਿਸਟਿਕਸ ਤੇ ਫੂਡ ਪ੍ਰੋਸੈਸਿੰਗ ਕੇਂਦਰ ਕੀਤਾ ਜਾਵੇਗਾ ਸ਼ੁਰੂ

ਉਨ੍ਹਾਂ ਕਿਹਾ ਕਿ ਆਬੂਧਾਬੀ ਸਥਿਤ ਖੇਤੀ ਉਤਪਾਦਾਂ ਦੇ ਮੰਡੀਕਰਨ ਲਈ ਜਾਣੇ ਜਾਂਦੇ ਲੂਲੂ ਗਰੁੱਪ ਇੰਟਰਨੈਸ਼ਨਲ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਲੌਜਿਸਟਿਕਸ ਅਤੇ ਫੂਡ ਪ੍ਰੋਸੈਸਿੰਗ ਕੇਂਦਰ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧ ਵਿੱਚ ਗਰੁੱਪ ਦੇ ਡਾਇਰੈਕਟਰ ਸਲੀਮ ਐੱਮ. ਏ. ਵੱਲੋਂ ਇੱਕ ਟੀਮ ਜਲਦੀ ਹੀ ਅੰਮ੍ਰਿਤਸਰ ਦਾ ਦੌਰਾ ਕਰੇਗੀ। ਇਸ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ, ਬਾਜ਼ਾਰ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

Advertisement
Advertisement
Advertisement