For the best experience, open
https://m.punjabitribuneonline.com
on your mobile browser.
Advertisement

ਅਮਰੂਦ ਬਾਗ ਘੁਟਾਲਾ: ਵਿਜੀਲੈਂਸ ਨੇ ਸ਼ਿਕਾਇਤਕਰਤਾ ਨੂੰ ਕੀਤਾ ਤਲਬ

08:41 AM Apr 30, 2024 IST
ਅਮਰੂਦ ਬਾਗ ਘੁਟਾਲਾ  ਵਿਜੀਲੈਂਸ ਨੇ ਸ਼ਿਕਾਇਤਕਰਤਾ ਨੂੰ ਕੀਤਾ ਤਲਬ
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 29 ਅਪਰੈਲ
ਪੰਜਾਬ ਸਰਕਾਰ ਅਤੇ ਵਿਜੀਲੈਂਸ ਬਿਊਰੋ ਦੀ ਅਫ਼ਸਰਸ਼ਾਹੀ ਕਥਿਤ ਵਧੀਕੀਆਂ ਦੇ ਮਾਮਲਿਆਂ ਵਿੱਚ ਸੁਰਖ਼ੀਆਂ ਵਿੱਚ ਰਹਿਣ ਦੇ ਆਦੀ ਹੋ ਗਏ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ), ਬਾਗਬਾਨੀ ਤੇ ਰੈਵੇਨਿਊ ਵਿਭਾਗ ਦੇ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਮੁਹਾਲੀ ਵਿੱਚ ਹੋਏ ਬਹੁ-ਕਰੋੜੀ ਅਮਰੂਦ ਬਾਗ ਘੁਟਾਲੇ ਦਾ ਪਰਦਾਫਾਸ਼ ਕਰਨ ਵਾਲੇ ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਖ਼ਿਲਾਫ਼ ਹੀ ਵਿਜੀਲੈਂਸ ਨੇ ਸ਼ਿਕੰਜਾ ਕੱਸ ਦਿੱਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਮਰੂਦ ਬਾਗ ਘੁਟਾਲੇ ਦੇ ਮਾਮਲੇ ਵਿੱਚ ਸਮਾਜ ਸੇਵੀ ਸਤਨਾਮ ਸਿੰਘ ਦਾਊਂ ਨੂੰ ਭਲਕੇ 30 ਅਪਰੈਲ ਨੂੰ ਵਿਜੀਲੈਂਸ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਇਸ ਸਬੰਧੀ ਜਾਂਚ ਏਜੰਸੀ ਵੱਲੋਂ ਦਾਊਂ ਨੂੰ ਲਿਖਤੀ ਪ੍ਰਵਾਨਾ ਭੇਜਿਆ ਗਿਆ ਹੈ। ਅਮਰੂਦ ਬਾਗ ਘੁਟਾਲਾ ਜੱਗ ਜ਼ਾਹਰ ਕਰਨ ਵਿੱਚ ਉਕਤ ਆਗੂ ਨੇ ਮੋਹਰੀ ਰੋਲ ਨਿਭਾਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਮਲੇ ਦੀ ਜਾਂਚ ਵਿਜੀਲੈਂਸ ਨੂੰ ਸੌਂਪੀ ਸੀ ਅਤੇ ਵਿਜੀਲੈਂਸ ਵੱਲੋਂ ਮੁੱਢਲੀ ਪੜਤਾਲ ਤੋਂ ਬਾਅਦ ਪਰਚਾ ਦਰਜ ਕਰ ਕੇ ਹੁਣ ਤੱਕ ਵੱਖ-ਵੱਖ ਵਿਭਾਗਾਂ ਦੇ ਕਰੀਬ ਦੋ ਦਰਜਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਅਮਰੂਦ ਬਾਗ ਘੁਟਾਲੇ ਦੇ ਸ਼ਿਕਾਇਤਕਰਤਾ ਸਤਨਾਮ ਸਿੰਘ ਦਾਊਂ ਨੇ ਖ਼ਦਸ਼ਾ ਪ੍ਰਗਟ ਕੀਤਾ ਹੈ ਕਿ ਪੱਤਰਕਾਰ ਰਜਿੰਦਰ ਸਿੰਘ ਤੱਗੜ ਵਾਂਗ ਵਿਜੀਲੈਂਸ ਉਨ੍ਹਾਂ ਨੂੰ ਵੀ ਝੂਠੇ ਮਾਮਲੇ ਵਿੱਚ ਫਸਾਉਣ ਦੇ ਰੌਂਅ ਵਿੱਚ ਹੈੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਵੱਲੋਂ ਗਮਾਡਾ ਦੇ ਕਰੀਬ 45 ਕਰੋੜ ਰੁਪਏ ਵਿਆਜ ਸਮੇਤ ਮੋੜੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਬਿਆਨ ਦਿੱਤਾ ਸੀ।

Advertisement

Advertisement
Author Image

Advertisement
Advertisement
×