ਐਮੀ ਤੇ ਅਮਰੀਕ ਸਿੰਘ ਦੀ ਐੱਨਆਈਏ ਹਿਰਾਸਤ ਖ਼ਤਮ, ਅਦਾਲਤ ਨੇ ਦੋਵਾਂ ਨੂੰ ਜੁਡੀਸ਼ਲ ਰਿਮਾਂਡ ’ਤੇ ਭੇਜਿਆ
10:36 PM Jun 23, 2023 IST
ਨਵੀਂ ਦਿੱਲੀ, 6 ਜੂਨ
Advertisement
ਇਥੋਂ ਦੀ ਪਟਿਆਲਾ ਹਾਊਸ ਕੋਰਟ ਨੇ ਅੱਜ ਅੰਮ੍ਰਿਤਪਾਲ ਸਿੰਘ ਉਰਫ਼ ਐਮੀ ਅਤੇ ਅਮਰੀਕ ਸਿੰਘ ਨੂੰ ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਉਹ ਕਥਿਤ ਤੌਰ ‘ਤੇ ਕੈਨੇਡਾ ਸਥਿਤ ਅਤਿਵਾਦੀ ਅਰਸ਼ਦੀਪ ਡੱਲਾ ਅਤੇ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਨਾਲ ਜੁੜੇ ਹੋਏ ਹਨ। ਉਨ੍ਹਾਂ ਨੂੰ 19 ਮਈ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ ‘ਤੇ ਮਨੀਲਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਨੇ ਦੋਵਾਂ ਮੁਲਜ਼ਮਾਂ ਨੂੰ 4 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
Advertisement
Advertisement