ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਹਿਰ ਵਿੱਚ ਡੁੱਬਣ ਨਾਲ 11 ਸਾਲਾ ਬੱਚੇ ਦੀ ਮੌਤ

08:48 AM Sep 01, 2024 IST

ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਇੱਥੋਂ ਦੀ ਨਹਿਰ ਵਿੱਚ ਨਹਾਉਣ ਗਏ ਪੱਖੋਵਾਲ ਰੋਡ ਸਥਿਤ ਵਿਸ਼ਾਲ ਨਗਰ ਇਲਾਕੇ ਦੇ ਰਹਿਣ ਵਾਲੇ ਤੇ 11ਵੀਂ ਜਮਾਤ ਦੇ ਵਿਦਿਆਰਥੀ ਸਾਹਿਲ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਗਈ। ਸਾਹਿਲ ਦੀ ਲਾਸ਼ ਨਹਿਰ ਵਿਚ ਦੇਖ ਆਸਪਾਸ ਦੇ ਲੋਕਾਂ ਨੇ ਰੌਲਾ ਪਾਇਆ ਤੇ ਪੁਲੀਸ ਨੂੰ ਸੂਚਨਾ ਦਿੱਤੀ। ਪੁਲੀਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਹੈ। ਸਾਹਿਲ ਆਪਣੇ ਦੋਸਤਾਂ ਨਾਲ ਜਵੱਦੀ ਪੁਲ ਨੇੜੇ ਨਹਿਰ ’ਚ ਨਹਾਉਣ ਗਿਆ ਸੀ। ਸਾਹਿਲ ਨੇ ਆਪਣੇ ਦੋਸਤਾਂ ਨਾਲ ਉਪਰੋਂ ਪੁਲ ਤੋਂ ਨਹਿਰ ਵਿੱਚ ਛਾਲ ਮਾਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪਾਣੀ ਦਾ ਤੇਜ਼ ਵਹਾਅ ਕਾਰਨ ਸਾਹਿਲ ਆਪਣਾ ਸੰਤੁਲਨ ਗੁਆ ਬੈਠਾ ਅਤੇ ਡੁੱਬ ਗਿਆ। ਕੁਝ ਦੇਰ ਬਾਅਦ ਉਸ ਦੀ ਲਾਸ਼ ਪਾਣੀ ਵਿੱਚ ਤੈਰਦੀ ਮਿਲੀ ਤੇ ਗੋਤਾਖੋਰਾਂ ਨੇ ਲਾਸ਼ ਨੂੰ ਬਾਹਰ ਕੱਢਿਆ। ਸੂਚਨਾ ਮਿਲਣ ਤੋਂ ਬਾਅਦ ਥਾਣਾ ਮਾਡਲ ਟਾਊਨ ਦੀ ਪੁਲੀਸ ਵੀ ਉਥੇ ਪਹੁੰਚ ਗਈ। ਪੁਲੀਸ ਨੇ ਜਾਂਚ ਤੋਂ ਬਾਅਦ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ।

Advertisement

Advertisement