ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸੇ ਕਾਰਨ 11 ਸਾਲਾ ਬੱਚਾ ਜ਼ਖ਼ਮੀ

06:48 AM Jul 01, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਜੂਨ
ਇੱਥੋਂ ਦੇ ਵਿਕਾਸ ਨਗਰ ਮੌਲੀ ਜੱਗਰਾਂ ਵਿੱਚ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਲਪੇਟ ਵਿੱਚ ਆਉਣ ਕਾਰਨ 11 ਸਾਲਾ ਬੱਚਾ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਮੌਲੀ ਜੱਗਰਾਂ ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਪੀੜਤ ਦੇ ਪਿਤਾ ਸੰਜੀਤ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਦਾ ਲੜਕਾ ਘਰ ਦੇ ਨਜ਼ਦੀਕ ਖੇਡ ਰਿਹਾ ਸੀ। ਇਸੇ ਦੌਰਾਨ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ ਸੀ, ਜਿਸ ਕਰ ਕੇ ਲੜਕੇ ਦੇ ਕਾਫੀ ਸੱਟਾਂ ਵੱਜੀਆਂ। ਥਾਣਾ ਮੌਲੀ ਜੱਗਰਾਂ ਦੀ ਪੁਲੀਸ ਨੇ ਮੋਟਰਸਾਈਕਲ ਚਾਲਕ ਆਕਾਸ਼ ਕੁਮਾਰ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement