ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਹੱਦ ਪਾਰ ਤਸਕਰੀ ਦੇ ਦੋਸ਼ ਹੇਠ ਇੱਕ ਮੁਲਜ਼ਮ ਹਥਿਆਰ ਸਣੇ ਕਾਬੂ

11:02 AM Sep 02, 2024 IST

ਪੱਤਰ ਪ੍ਰੇਰਕ
ਅਟਾਰੀ, 1 ਸਤੰਬਰ
ਹਰਿੰਦਰ ਸਿੰਘ ਐੱਸਪੀ (ਡੀ) ਦੀ ਨਿਗਰਾਨੀ ਹੇਠ ਇੰਚਾਰਜ ਸੀਆਈਏ ਅੰਮ੍ਰਿਤਸਰ ਦਿਹਾਤੀ ਨੂੰ ਗੁਪਤ ਸੂਚਨਾ ਮਿਲੀ ਕਿ ਰਵਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ ਵਾਸੀ ਪਿੰਡ ਦਾਉਕੇ ਦੋਵੇਂ ਮਿਲ ਕੇ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਅੱਗੇ ਸਪਲਾਈ ਕਰਦੇ ਹਨ। ਇਸ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਇੰਚਾਰਜ ਸੀਆਈਏ ਅੰਮ੍ਰਿਤਸਰ ਦਿਹਾਤੀ ਵੱਲੋਂ ਆਪਣੀ ਟੀਮ ਦੀ ਮਦਦ ਨਾਲ ਉਕਤ ਰਵਿੰਦਰ ਸਿੰਘ ਨੂੰ ਤਿੰਨ 30 ਬੋਰ ਗਲੋਕ ਪਿਸਟਲ ਬਿਨਾਂ ਮੈਗਜ਼ੀਨ ਅਤੇ ਇੱਕ ਹੀਰੋ ਡੀਲਕਸ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਗਿਆ। ਇਸ ਮਾਮਲੇ ਵਿਚ ਰਵਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ ਖ਼ਿਲਾਫ਼ ਥਾਣਾ ਘਰਿੰਡਾ ਵਿੱਚ ਮੁਕੱਦਮਾ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਮੁਲਜ਼ਮ ਰਵਿੰਦਰ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਤੇ ਅਰਸ਼ਦੀਪ ਸਿੰਘ ਕਾਲ ਅਤੇ ਵੱਟਸਐਪ ਰਾਹੀਂ ਚਾਚਾ ਨਾਮ ਪਾਕਿਸਤਾਨੀ ਸਮੱਗਲਰ ਦੇ ਸੰਪਰਕ ਵਿੱਚ ਸਨ ਅਤੇ ਕਰਾਸ ਬਾਰਡਰ ਸਮੱਲਿੰਗ ਦਾ ਧੰਦਾ ਕਰਦੇ ਸਨ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਰਵਿੰਦਰ ਸਿੰਘ ਦਾ ਰਿਮਾਂਡ ਹਾਸਲ ਕਰ ਕੇ ਹੋਰ ਡੂੰਘਾਈ ਨਾਲ ਪੁੱਛ-ਪੜਤਾਲ ਕੀਤੀ ਜਾਵੇਗੀ। ਭਗੌੜੇ ਅਰਸ਼ਦੀਪ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Advertisement

Advertisement