For the best experience, open
https://m.punjabitribuneonline.com
on your mobile browser.
Advertisement

ਬੰਗਲੂਰੂ ਤੋਂ ਕੋਚੀ ਜਾਣ ਵਾਲੇ ਏਅਰ ਇੰਡੀਆ ਦੇ ਜਹਾਜ਼ ਨੂੰ ਅੱਗ ਲੱਗੀ

07:41 AM May 20, 2024 IST
ਬੰਗਲੂਰੂ ਤੋਂ ਕੋਚੀ ਜਾਣ ਵਾਲੇ ਏਅਰ ਇੰਡੀਆ ਦੇ ਜਹਾਜ਼ ਨੂੰ ਅੱਗ ਲੱਗੀ
ਹੰਗਾਮੀ ਹਾਲਤ ਵਿੱਚ ਉਤਾਰਿਆ ਗਿਆ ਏਅਰ ਇੰਡੀਆ ਦਾ ਜਹਾਜ਼। -ਫੋਟੋ: ਪੀਟੀਆਈ
Advertisement

ਬੰਗਲੂਰੂ, 19 ਮਈ
ਬੰਗਲੂਰੂ ਤੋਂ ਕੋਚੀ ਜਾਣ ਵਾਲੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਦੌਰਾਨ ਇੰਜਣ ਵਿੱਚ ਅੱਗ ਲੱਗ ਗਈ ਜਿਸ ਕਾਰਨ ਉਡਾਣ ਨੂੰ ਬੰਗਲੂਰੂ ਵਿਚ ਹੰਗਾਮੀ ਹਾਲਤ ਵਿਚ ਉਤਾਰਿਆ ਗਿਆ। ਏਅਰ ਇੰਡੀਆ ਐਕਸਪ੍ਰੈਸ ਨੇ ਇਸ ਸਬੰਧੀ ਬਿਆਨ ਜਾਰੀ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਸਾਰੇ ਯਾਤਰੀਆਂ ਅਤੇ ਚਾਲਕ ਦਲ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਇਸ ਦੌਰਾਨ ਕੋਈ ਵੀ ਜ਼ਖਮੀ ਨਹੀਂ ਹੋਇਆ। ਸੂਤਰਾਂ ਅਨੁਸਾਰ ਉਡਾਣ ਭਰਨ ਦੇ ਕੁਝ ਮਿੰਟ ਬਾਅਦ ਹੀ ਇੰਜਣ ਵਿਚ ਅੱਗ ਲੱਗ ਗਈ ਜਿਸ ਕਾਰਨ ਚਾਲਕ ਦਲ ਦੇ ਮੈਂਬਰਾਂ ਨੇ ਏਅਰ ਟ੍ਰੈਫਿਕ ਕੰਟਰੋਲਰ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਇਸ ਉਡਾਣ ਦੀ ਬੰਗਲੁਰੂ ਦੇ ਕੈਂਪੇਗੌੜਾ ਕੌਮਾਂਤਰੀ ਹਵਾਈ ਅੱਡੇ (ਕੇਆਈਏ) ’ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਤੇ ਅੱਗ ’ਤੇ ਕਾਬੂ ਪਾ ਲਿਆ ਗਿਆ। ਬੰਗਲੂਰੂ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਬੀਆਈਏਐਲ) ਦੇ ਬੁਲਾਰੇ ਨੇ ਦੱਸਿਆ ਕਿ ਸਾਰੇ 179 ਯਾਤਰੀਆਂ ਅਤੇ ਚਾਲਕ ਦਲ ਦੇ ਛੇ ਮੈਂਬਰਾਂ ਨੂੰ ਜਹਾਜ਼ ਤੋਂ ਸਫਲਤਾਪੂਰਵਕ ਕੱਢ ਲਿਆ ਗਿਆ। -ਪੀਟੀਆਈ

Advertisement

ਦੂਜੇ ਜਹਾਜ਼ ਰਾਹੀਂ ਯਾਤਰੀਆਂ ਨੂੰ ਕੋਚੀ ਭੇਜਿਆ

ਕੋਚੀ: ਬੰਗਲੂਰੂ ਤੋਂ ਕੋਚੀ ਆ ਰਹੇ ਏਅਰ ਇੰਡੀਆ ਐਕਸਪ੍ਰੈੱਸ ਦੇ ਜਹਾਜ਼ IX 1132 ਨੂੰ ਸ਼ਨਿਚਰਵਾਰ ਰਾਤ ਨੂੰ ਬੰਗਲੂਰੂ ਦੇ ਹਵਾਈ ਅੱਡੇ ’ਤੇ ਹੰਗਾਮੀ ਹਾਲਾਤ ਵਿੱਚ ਉਤਾਰਨਾ ਪਿਆ। ਇਸ ਉਡਾਣ ਦੇ ਯਾਤਰੀਆਂ ਨੇ ਉਨ੍ਹਾਂ ਖੌਫ਼ਨਾਕ ਪਲਾਂ ਨੂੰ ਯਾਦ ਕੀਤਾ ਜਦੋਂ ਜਹਾਜ਼ ਦੇ ਇਕ ਇੰਜਣ ਨੂੰ ਅੱਗ ਲੱਗ ਗਈ ਸੀ। ਇਸ ਉਡਾਣ ਦੇ ਜ਼ਿਆਦਾਤਰ ਯਾਤਰੀਆਂ ਨੂੰ ਏਅਰ ਇੰਡੀਆ ਐਕਸਪ੍ਰੈੱਸ ਵੱਲੋਂ ਕਿਸੇ ਹੋਰ ਉਡਾਣ ਰਾਹੀਂ ਅੱਜ ਦੁਪਹਿਰ ਸਮੇਂ ਕੋਚੀਨ ਕੌਮਾਂਤਰੀ ਹਵਾਈ ਅੱਡੇ ’ਤੇ ਭੇਜ ਦਿੱਤਾ ਗਿਆ। ਇੱਥੇ ਹਵਾਈ ਅੱਡੇ ’ਤੇ ਪਹੁੰਚੇ ਯਾਤਰੀਆਂ ਨੇ ਸੁੱਖ ਦਾ ਸਾਹ ਲਿਆ ਅਤੇ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਜਹਾਜ਼ ਦੇ ਬੰਗਲੂਰੂ ਵਿੱਚ ਕੈਂਪੇਗੌੜਾ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਕੁਝ ਹੀ ਮਿੰਟਾਂ ਬਾਅਦ ਉਨ੍ਹਾਂ ਦੇਖਿਆ ਕਿ ਜਹਾਜ਼ ਦੇ ਇਕ ਇੰਜਣ ਵਿੱਚ ਅੱਗ ਲੱਗ ਗਈ ਹੈ। ਇਸ ਤੋਂ ਉਹ ਖੌਫ਼ਜ਼ਦਾ ਹੋ ਗਏ। ਇਕ ਬਜ਼ੁਰਗ ਮਹਿਲਾ ਨੇ ਕਿਹਾ, ‘‘ਹਰ ਕੋਈ ਡਰ ਗਿਆ ਸੀ ਤੇ ਚੀਕ ਰਿਹਾ ਸੀ।’’ ਮਹਿਲਾ ਨੇ ਕੈਂਪੇਗੌੜਾ ਹਵਾਈ ਅੱਡੇ ’ਤੇ ਹੰਗਾਮੀ ਹਾਲਾਤ ਵਿੱਚ ਜਹਾਜ਼ ਉਤਰਨ ਤੋਂ ਬਾਅਦ ਉਨ੍ਹਾਂ ਨੂੰ ਬਾਹਰ ਕੱਢਣ ਲਈ ਜਹਾਜ਼ ਦੇ ਅਮਲੇ ਵੱਲੋਂ ਨਿਭਾਈ ਗਈ ਜ਼ਿੰਮੇਵਾਰੀ ਦੀ ਸ਼ਲਾਘਾ ਕੀਤੀ। -ਪੀਟੀਆਈ

Advertisement
Author Image

sukhwinder singh

View all posts

Advertisement
Advertisement
×