For the best experience, open
https://m.punjabitribuneonline.com
on your mobile browser.
Advertisement

ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਸੌਂਪੀ

09:21 AM Mar 03, 2024 IST
ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਸੌਂਪੀ
ਸ਼ਹੀਦ ਦੇ ਪਰਿਵਾਰ ਨੂੰ ਚੈੱਕ ਸੌਂਪਦੇ ਹੋਏ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ। -ਫੋਟੋ: ਮਾਨ
Advertisement

ਪੱਤਰ ਪ੍ਰੇਰਕ
ਮਾਨਸਾ, 2 ਮਾਰਚ
ਹਲਕਾ ਸਰਦੂਲਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਇਹ ਪ੍ਰਗਟਾਵਾ ਪਿਛਲੇ ਦਿਨੀਂ ਹਲਕਾ ਸਰਦੂਲਗੜ੍ਹ ਦੇ ਪਿੰਡ ਪੇਰੋਂ ਦੇ ਸ਼ਹੀਦ ਹੋਏ ਸੂਬੇਦਾਰ ਅੰਗਰੇਜ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਣ ਮੌਕੇ ਕੀਤਾ। ਜ਼ਿਕਰਯੋਗ ਹੈ ਕਿ ਕਰੀਬ ਅੱਠ ਮਹੀਨੇ ਪਹਿਲਾਂ ਸੂਬੇਦਾਰ ਅੰਗਰੇਜ ਸਿੰਘ ਫਿਰੋਜ਼ਪੁਰ ਦੇ ਮਿਲਟਰੀ ਕੈਂਪ ਵਿੱਚ ਟਰੇਨਿੰਗ ਦੌਰਾਨ ਸ਼ਹੀਦ ਹੋ ਗਏ ਸਨ। ਇਸ ਮੌਕੇ ਉਨ੍ਹਾਂ ਨਾਲ ਐੱਸਡੀਐੱਮ ਮਾਨਸਾ ਮਨਜੀਤ ਸਿੰਘ ਰਾਜਲਾ ਵੀ ਮੌਜੂਦ ਸਨ। ਵਿਧਾਇਕ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹੁੰਦੇ ਹਨ। ਇਸ ਲਈ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨਾ ਸਾਡਾ ਫਰਜ਼ ਹੈ। ਇਸ ਮੌਕੇ ਸੈਨਿਕ ਭਲਾਈ ਦਫ਼ਤਰ ਮਾਨਸਾ ਦੇ ਅਧਿਕਾਰੀਆਂ ਤੋਂ ਇਲਾਵਾ ਪਿੰਡ ਵਾਸੀ ਅਤੇ ਹੋਰ ਮੌਜੂਦ ਸਨ।

Advertisement

Advertisement
Author Image

Advertisement
Advertisement
×