ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਸਦ ਮੈਂਬਰ ਵੱਲੋਂ ਵਾਤਾਵਰਨ ਬਚਾਉਣ ਦੀ ਅਪੀਲ

10:14 AM Jul 13, 2024 IST
ਪਿੰਡ ਮੂਧਲ ਵਿੱਚ ਬੂਟੇ ਲਗਾਉਂਦੇ ਹੋਏ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਹੋਰ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 12 ਜੁਲਾਈ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਪਿੰਡ ਮੂਧਲ ਵਿੱਚ ਬੂਟੇ ਲਗਾਏ ਅਤੇ ਲੋਕਾਂ ਨੂੰ ਬੂਟੇ ਲਗਾਉਣ ਤੇ ਵਾਤਾਵਰਨ ਨੂੰ ਬਚਾਉਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਸਵੇਰੇ ਸੰਸਦ ਮੈਂਬਰ ਨੇ ਆਪਣੇ ਦਫ਼ਤਰ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਬੇੜੇ ਕੀਤਾ।
ਸੰਸਦ ਮੈਂਬਰ ਨੇ ਅੱਜ ਪਿੰਡ ਮੂਧਲ ਦੇ ਸਰਕਾਰੀ ਸਕੂਲ ਵਿੱਚ ਬੂਟੇ ਲਾਏ। ਇਸ ਤੋਂ ਪਹਿਲਾਂ ਬੀਤੇ ਦਿਨ ਉਨ੍ਹਾਂ ਰਾਮ ਤੀਰਥ ਰੋਡ ’ਤੇ ਪਿੰਡ ਮਹਿਲ ਵਿਖੇ ਗੁਰਦੁਆਰਾ ਬਾਬਾ ਦਰਸ਼ਨ ਸਿੰਘ ਕੁਲੀਆਂ ਵਾਲੀਆਂ ਦੇ ਸਹਿਯੋਗ ਨਾਲ ਬੂਟੇ ਲਾਏ ਸਨ। ਸੰਸਦ ਮੈਂਬਰ ਨੇ ਕਿਹਾ ਕਿ ਜੇ ਅੱਜ ਰੁੱਖ ਬਚਾਏ ਜਾਂਦੇ ਹਨ ਤਾਂ ਇਸ ਦਾ ਮਤਲਬ ਹੈ ਕਿ ਧੀਆਂ-ਪੁੱਤਾਂ ਨੂੰ ਬਚਾਇਆ ਗਿਆ ਹੈ।
ਇਸ ਤੋਂ ਪਹਿਲਾਂ ਸੰਸਦ ਮੈਂਬਰ ਨੇ ਸਵੇਰੇ ਆਪਣੇ ਦਫ਼ਤਰ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹੱਲ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬਸੀ ਵੀ ਮੌਜੂਦ ਸਨ।

Advertisement

Advertisement