ਗੁਰੂ ਗ੍ਰੰਥ ਸਾਹਿਬ ਦੀ ਬਾਣੀ ’ਤੇ ਅਮਲ ਕਰਨ ਦੀ ਅਪੀਲ
08:41 AM Sep 06, 2024 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਸਤੰਬਰ
ਅਧਿਆਪਕ ਦਿਵਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਹਰ ਗੁਰਸਿੱਖ ਲਈ ਗੁਰੂ ਗ੍ਰੰਥ ਸਾਹਿਬ ਤੋਂ ਵੱਡਾ ਕੋਈ ਅਧਿਆਪਕ ਨਹੀਂ ਹੋ ਸਕਦਾ। ਇਸ ਲਈ ਜਿਸ ਕਿਸੇ ਨੇ ਵੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਨੂੰ ਪੜ੍ਹ ਕੇ, ਸਮਝ ਕੇ ਆਪਣੇ ਜੀਵਨ ਵਿੱਚ ਅਪਣਾ ਲਿਆ, ਉਸ ਦੇ ਸਾਰੇ ਕੰਮ ਆਪਣੇ ਆਪ ਹੀ ਪੂਰੇ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਇੱਕ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਅਧੀਨ ਸੋਮਵਾਰ, ਮੰਗਲਵਾਰ, ਬੁੱਧਵਾਰ ਨੂੰ ਸਵੇਰੇ 10 ਤੋਂ 11 ਵਜੇ ਤੱਕ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦਾ ਸ਼ੁੱਧ ਉਚਾਰਨ ਸਿਖਾਇਆ ਜਾਵੇਗਾ। ਇਸੇ ਤਰ੍ਹਾਂ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਅਤੇ ਸ਼ਨਿਚਰਵਾਰ, ਐਤਵਾਰ ਨੂੰ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿੱਚ ਇਹ ਪ੍ਰੋਗਰਾਮ ਕੀਤਾ ਜਾਵੇਗਾ।
Advertisement
Advertisement