ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤ ਬੰਦ ਸਫ਼ਲ ਬਣਾਉਣ ਦੀ ਅਪੀਲ

07:12 AM Feb 07, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਨਿੱਜੀ ਪੱਤਰ ਪ੍ਰੇਰਕ
ਧੂਰੀ, 6 ਫਰਵਰੀ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਅਤੇ ਬਲਾਕ ਸ਼ੇਰਪੁਰ ਦੀ ਮੀਟਿੰਗ ਬਲਾਕ ਧੂਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭੁੱਲਰਹੇੜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕਿਸਾਨ ਆਗੂ ਨੇ ਦੱਸਿਆ ਕਿ ਜਥੇਬੰਦੀਆਂ ਵੱਲੋਂ 9 ਫਰਵਰੀ ਨੂੰ ਇਲਾਕੇ ਵਿੱਚ ਝੰਡਾ ਮਾਰਚ ਕਰਕੇ ਲੋਕਾਂ ਨੂੰ ਭਾਰਤ ਬੰਦ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਜਾਵੇਗੀ ਅਤੇ 16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਦੌਰਾਨ ਕੱਕੜਵਾਲ ਚੌਕ ਵਿੱਚ ਸਵੇਰ ਤੋਂ ਸ਼ਾਮ ਤੱਕ ਧਰਨਾ ਲਗਾਇਆ ਜਾਵੇਗਾ। ਮੀਟਿੰਗ ਦੌਰਾਨ ਖੰਡ ਮਿੱਲ ਨੂੰ ਬੰਦ ਨਾ ਕਰਨ ਦੀ ਅਪੀਲ ਕਰਦਿਆਂ ਆਗਾਮੀ ਸੀਜ਼ਨ ਲਈ ਗੰਨਾ ਮਿੱਲ ਚਲਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਬਲਵਿੰਦਰ ਸਿੰਘ ਜੱਖਲਾਂ, ਰਛਪਾਲ ਸਿੰਘ ਸੂਬਾ ਸਕੱਤਰ, ਗੁਰਜੀਤ ਸਿੰਘ ਭੜੀ ਮਾਨਸਾ, ਗੁਰਬਚਨ ਸਿੰਘ ਆਦਿ ਵੀ ਹਾਜ਼ਰ ਸਨ।

Advertisement

Advertisement