ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਜ਼ੁਰਗਾਂ ਨੂੰ ਘਰ ਬੈਠੇ ਹੀ ਵੋਟ ਪਾਉਣ ਬਾਰੇ ਜਾਗਰੂਕ ਕਰਨ ਦੀ ਅਪੀਲ

07:52 AM Apr 17, 2024 IST

ਪੱਤਰ ਪ੍ਰੇਰਕ
ਰਤੀਆ, 16 ਅਪਰੈਲ
ਸਹਾਇਕ ਰਿਟਰਨਿੰਗ ਅਫ਼ਸਰ ਅਤੇ ਐੱਸਡੀਐੱਮ ਜਗਦੀਸ਼ ਚੰਦਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕ ਸਭਾ ਚੋਣਾਂ ਵਿੱਚ ਵੋਟ ਫ਼ੀਸਦ ਵਧਾਉਣ ਅਤੇ ਵੱਖ-ਵੱਖ ਵਰਗਾਂ ਲਈ ਚੋਣ ਕਮਿਸ਼ਨ ਵੱਲੋਂ ਵੋਟਰਾਂ ਲਈ ਸ਼ੁਰੂ ਕੀਤੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਬੀਡੀਪੀਓ ਦਫ਼ਤਰ ਵਿੱਚ ਬੀਐੱਲਓਜ਼ ਅਤੇ ਸੁਪਰਵਾਈਜ਼ਰਾਂ ਦੀ ਮੀਟਿੰਗ ਹੋਈ। ਇਸ ਦੌਰਾਨ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵਿਕਾਸ ਕੁਮਾਰ ਲੰਗਿਆਣ ਨੇ ਦੱਸਿਆ ਕਿ ਲੋਕ ਸਭਾ ਆਮ ਚੋਣ 2024 ਤਹਿਤ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵੋਟਰਾਂ ਅਤੇ ਅੰਗਹੀਣ ਵੋਟਰਾਂ ਨੂੰ ਉਨ੍ਹਾਂ ਦੇ ਬੂਥਾਂ ’ਤੇ 12 ਡੀ ਫਾਰਮ ਦਿੱਤੇ ਗਏ। ਉਨ੍ਹਾਂ ਕਿਹਾ ਕਿ ਬੀਐੱਲਓਜ਼ ਆਪਣੇ ਖੇਤਰ ਵਿੱਚ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਸ਼੍ਰੇਣੀਆਂ ਦੇ ਕਿੰਨੇ ਵੋਟਰ ਘਰ-ਘਰ ਜਾ ਕੇ ਵੋਟ ਪਾਉਣ ਦੇ ਇੱਛੁਕ ਹਨ। ਕਮਿਸ਼ਨ ਵੱਲੋਂ ਨਿਰਧਾਰਤ ਕੈਟਾਗਰੀ ਨਾਲ ਸਬੰਧਤ ਵੋਟਰ ਅਤੇ ਘਰ-ਘਰ ਵੋਟ ਪਾਉਣ ਲਈ ਅਪਲਾਈ ਕਰਨ ਵਾਲੇ ਵੋਟਰਾਂ ਨੂੰ ਘਰ-ਘਰ ਵੋਟ ਪਾਉਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਉਨ੍ਹਾਂ ਲੋਕਾਂ ਲਈ ਇੱਕ ਸਹੂਲਤ ਪ੍ਰਦਾਨ ਕਰ ਰਿਹਾ ਹੈ ਜੋ ਲੋਕ ਸਭਾ ਚੋਣਾਂ ਵਿੱਚ ਵੋਟ ਨਹੀਂ ਪਾ ਸਕਦੇ। ਜਿਹੜੇ ਵੋਟਰ ਪੋਲਿੰਗ ਸਟੇਸ਼ਨ ’ਤੇ ਨਹੀਂ ਜਾ ਸਕਦੇ, ਉਨ੍ਹਾਂ ਨੂੰ ਫਾਰਮ 12 ਡੀ ਭਰਨਾ ਹੋਵੇਗਾ। ਇਸ ਰਾਹੀਂ ਅਜਿਹੇ ਵੋਟਰ ਘਰ ਬੈਠੇ ਹੀ ਵੋਟ ਪਾ ਸਕਦੇ ਹਨ। ਇਸ ਦੌਰਾਨ ਬਲਾਕ ਸਿੱਖਿਆ ਅਫਸਰ ਅਨੀਤਾ ਬਾਈ, ਐੱਸਈਪੀਓ ਮਹਿੰਦਰ ਸਿੰਘ ਮਤਾਣਾ, ਅਵਨੀਸ਼ ਗਰਗ ਸਮੇਤ ਬੀਐੱਲਓ ਅਤੇ ਸੁਪਰਵਾਈਜ਼ਰ ਹਾਜ਼ਰ ਸਨ।

Advertisement

Advertisement
Advertisement