ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਦੀ ਅਪੀਲ
06:33 AM Oct 02, 2024 IST
ਅੰਮ੍ਰਿਤਸਰ (ਟਨਸ):
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਵਿਚ ਭਾਰਤੀ ਖ਼ਾਸ ਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਵਿਦੇਸ਼ ਮੰਤਰਾਲੇ, ਸਥਾਨਕ ਸਰਕਾਰ ਅਤੇ ਉੱਥੋਂ ਦੇ ਸਿੱਖ ਆਗੂਆਂ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ। ਭਾਰਤੀ ਵਿਦਿਆਰਥੀਆਂ ਵੱਲੋਂ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਸਬੰਧੀ ਵਾਇਰਲ ਵੀਡੀਓ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਇਸ ਮਸਲੇ ’ਤੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉੱਥੋਂ ਦੇ ਸਿੱਖ ਆਗੂਆਂ ਤੇ ਗੁਰਦੁਆਰਾ ਕਮੇਟੀਆਂ ਨੂੰ ਵਿਦਿਆਰਥੀਆਂ ਦੀ ਮਦਦ ਵਾਸਤੇ ਦਖ਼ਲ ਦੇਣ ਅਪੀਲ ਕੀਤੀ।
Advertisement
Advertisement