ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੀਆਰ ਮਾਲ ਵਿੱਚ ਬੰਬ ਦੀ ਅਫ਼ਵਾਹ ਕਾਰਨ ਦਹਿਸ਼ਤ ਦਾ ਮਾਹੌਲ

08:36 AM Aug 20, 2024 IST
ਵੀਆਰ ਮਾਲ ਵਿੱਚ ਤਲਾਸ਼ੀ ਮੁੁਹਿੰਮ ਚਲਾਉਂਦੇ ਹੋਏ ਸੁਰੱਖਿਆ ਜਵਾਨ। -ਫੋਟੋ: ਵਿੱਕੀ ਘਾਰੂ

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 19 ਅਗਸਤ
ਮੁਹਾਲੀ-ਖਰੜ ਨੈਸ਼ਨਲ ਹਾਈਵੇਅ-21 ’ਤੇ ਸਥਿਤ ਵੀਆਰ ਮਾਲ ਵਿੱਚ ਅੱਜ ਬੰਬ ਦੀ ਸੂਚਨਾ ਮਿਲਣ ਮਗਰੋਂ ਪੁਲੀਸ ਨੂੰ ਭਾਜੜਾਂ ਪੈ ਗਈਆਂ। ਸੂਚਨਾ ਮਿਲਦੇ ਹੀ ਮੁਹਾਲੀ ਦੇ ਐੱਸਪੀ (ਦਿਹਾਤੀ) ਮਨਪ੍ਰੀਤ ਸਿੰਘ, ਖਰੜ ਦੇ ਡੀਐੱਸਪੀ ਕਰਨ ਸਿੰਘ ਸੰਧੂ, ਬਲੌਂਗੀ ਥਾਣੇ ਦੇ ਐੱਸਐੱਚਓ ਕੁਲਵੰਤ ਸਿੰਘ ਅਤੇ ਹੋਰ ਪੁਲੀਸ ਅਧਿਕਾਰੀ ਤੇ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਅਤੇ ਮਾਲ ਨੂੰ ਤੁਰੰਤ ਖਾਲੀ ਕਰਵਾਇਆ ਗਿਆ। ਉਧਰ, ਰੱਖੜੀ ਦੇ ਤਿਉਹਾਰ ਕਾਰਨ ਅੱਜ ਮਾਲ ਵਿੱਚ ਖ਼ਰੀਦਦਾਰੀ ਕਰਨ ਵਾਲਿਆਂ ਦੀ ਭੀੜ ਲੱਗੀ ਹੋਈ ਸੀ ਅਤੇ ਬੰਬ ਦੀ ਅਫ਼ਵਾਹ ਕਾਰਨ ਮਾਲ ਵਿੱਚ ਦਹਿਸ਼ਤ ਫੈਲ ਗਈ। ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਪੁਲੀਸ ਦੀ ਤਲਾਸ਼ੀ ਮੁਹਿੰਮ ਜਾਰੀ ਸੀ। ਹਾਲ ਤੱਕ ਪੁਲੀਸ ਨੂੰ ਬੰਬ ਵਰਗੀ ਕੋਈ ਵਸਤੂ ਨਹੀਂ ਮਿਲੀ।
ਪ੍ਰਾਪਤ ਜਾਣਕਾਰੀ ਅਨੁਸਾਰ ਮੁਹਾਲੀ ਪੁਲੀਸ ਨੂੰ ਅੱਜ ਕਿਸੇ ਨੇ ਈ-ਮੇਲ ਭੇਜ ਕੇ ਸੂਚਨਾ ਦਿੱਤੀ ਕਿ ਮੁਹਾਲੀ ਦੇ ਵੀਆਰ ਮਾਲ ਸਮੇਤ ਹੋਰਨਾਂ ਥਾਵਾਂ ’ਤੇ ਬੰਬ ਫਟ ਸਕਦਾ ਹੈ। ਸੂਚਨਾ ਮਿਲਦੇ ਹੀ ਮੁਹਾਲੀ ਦੇ ਐਸਪੀ (ਦਿਹਾਤੀ) ਮਨਪ੍ਰੀਤ ਸਿੰਘ, ਖਰੜ ਦੇ ਡੀਐਸਪੀ ਕਰਨ ਸਿੰਘ ਸੰਧੂ, ਬਲੌਂਗੀ ਥਾਣੇ ਦੇ ਐੱਸਐੱਚਓ ਕੁਲਵੰਤ ਸਿੰਘ ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਨੂੰ ਲੈ ਕੇ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਮਾਲ ਨੂੰ ਤੁਰੰਤ ਖਾਲੀ ਕਰਵਾਇਆ ਗਿਆ। ਪੁਲੀਸ ਨੇ ਮੀਡੀਆ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਗਿਆ।
ਐੱਸਪੀ (ਦਿਹਾਤੀ) ਮਨਪ੍ਰੀਤ ਸਿੰਘ ਨੇ ਮੀਡੀਆ ਨੂੰ ਸਿਰਫ਼ ਐਨਾ ਹੀ ਦੱਸਿਆ ਕਿ ਪੁਲੀਸ ਨੂੰ ਮਾਲ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ ਸੀ ਅਤੇ ਪੁਲੀਸ ਨੇ ਤੁਰੰਤ ਐਕਸ਼ਨ ਵਿੱਚ ਆਉਂਦਿਆਂ ਜਾਂਚ ਆਰੰਭ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲੀਸ ਨੂੰ ਹੁਣ ਤੱਕ ਦੀ ਜਾਂਚ ਵਿੱਚ ਬੰਬ ਨਹੀਂ ਮਿਲਿਆ ਹੈ ਪਰ ਤਲਾਸ਼ੀ ਮੁਹਿੰਮ ਜਾਰੀ ਹੈ। ਜਾਂਚ ਮੁਕੰਮਲ ਹੋਣ ਮਗਰੋਂ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਧਰ, ਪਿੰਡ ਬੱਲੋਮਾਜਰਾ ਦੇ ਨੌਜਵਾਨ ਸਰਪੰਚ ਜਸਵੀਰ ਸਿੰਘ ਜੱਸੀ ਬੱਲੋਮਾਜਰਾ ਨੇ ਮੰਗ ਕੀਤੀ ਕਿ ਝੂਠੀ ਅਫ਼ਵਾਹ ਫੈਲਾਉਣ ਵਾਲਿਆਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੰਬ ਦੀ ਸੂਚਨਾ ਮਿਲਣ ’ਤੇ ਨਾ ਸਿਰਫ਼ ਵੀਆਰ ਮਾਲ ਸਗੋਂ ਪਿੰਡ ਬੱਲੋਮਾਜਰਾ ਸਮੇਤ ਟੀਡੀਆਈ ਸੈਕਟਰ ਅਤੇ ਹੋਰ ਨੇੜਲੇ ਪਿੰਡਾਂ ਵਿੱਚ ਦਹਿਸ਼ਤ ਫੈਲ ਗਈ। ਉਨ੍ਹਾਂ ਨੇ ਪੁਲੀਸ ਐਕਸ਼ਨ ਦੀ ਵੀ ਸ਼ਲਾਘਾ ਕੀਤੀ। ਜਿਨ੍ਹਾਂ ਨੇ ਤੁਰੰਤ ਮੌਕਾ ਸੰਭਾਲ ਕੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦਾ ਸੁਨੇਹਾ ਦਿੱਤਾ।

Advertisement

Advertisement