ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਾਰਾਸ਼ਟਰ ਦੇ ਕੋਲਹਾਪੁਰ ਵਿੱਚ ਤਣਾਅ ਦਾ ਮਾਹੌਲ

10:00 PM Jun 23, 2023 IST

ਪੁਣੇ, 7 ਜੂਨ

Advertisement

ਮਹਾਰਾਸ਼ਟਰ ਦੇ ਕੋਲਹਾਪੁਰ ਵਿੱਚ ਕੁਝ ਸਥਾਨਕ ਵਸਨੀਕਾਂ ਵੱਲੋਂ ਟੀਪੂ ਸੁਲਤਾਨ ਦੀ ਤਸਵੀਰ ਨਾਲ ਇਤਰਾਜ਼ਯੋਗ ਆਡੀਓ ਸੁਨੇਹਾ ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਦੇ ਵਿਰੋਧ ‘ਚ ਇਕੱਠੀ ਹੋਈ ਭੀੜ ਨੂੰ ਖਿੰਡਾਉਣ ਲਈ ਪੁਲੀਸ ਨੇ ਅੱਜ ਸਖਤ ਐਕਸ਼ਨ ਲਿਆ ਜਿਸ ਨਾਲ ਇਲਾਕੇ ਵਿੱਚ ਤਣਾਅ ਪੈਦਾ ਹੋ ਗਿਆ। ਵੇਰਵਿਆਂ ਅਨੁਸਾਰ ਦੱਖਣਪੰਥੀ ਜਥੇਬੰਦੀ ਨੇ ਟੀਪੂ ਸੁਲਤਾਨ ਦੀ ਤਸਵੀਰ ਨਾਲ ਇਤਰਾਜ਼ਯੋਗ ਸੰਵਾਦ ਸ਼ੋਸਲ ਮੀਡੀਆ ‘ਤੇ ਪੋਸਟ ਕਰਨ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਬਾਤੇ ਦਿਨ ਪ੍ਰਦਰਸ਼ਨ ਕੀਤਾ ਸੀ। ਪੁਲੀਸ ਨੇ ਉਨ੍ਹਾਂ ਨੂੰ ਸਮਝਾ ਕੇ ਸ਼ਾਂਤ ਕਰ ਦਿੱਤਾ ਸੀ। ਪੁਲੀਸ ਅਨਸਾਰ ਕੁਝ ਜਥੇਬੰਦੀਆਂ ਨੇ ਅੱਜ ਮੁੜ ਪ੍ਰਦਰਸ਼ਨ ਕੀਤਾ ਤੇ ਕੋਹਲਾਪੁਰ ਬੰਦ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਕੁਝ ਲੋਕਾਂ ਨੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ। ਭੀੜ ਨੂੰ ਕਾਬੂ ਕਰਨ ਲਈ ਪੁਲੀਸ ਨੂੰ ਸਖ਼ਤੀ ਵਰਤਣੀ ਪਈ। ਪੁਲੀਸ ਅਨਸਾਰ ਟੀਪੂ ਸੁਲਤਾਨ ਦੀ ਤਸਵੀਰ ਨਾਲ ਇਤਰਾਜ਼ਯੋਗ ਸੁਨੇਹਾ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। -ਪੀਟੀਆਈ

Advertisement
Advertisement
Advertisement