For the best experience, open
https://m.punjabitribuneonline.com
on your mobile browser.
Advertisement

ਧੂਰੀ ’ਚ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ

06:54 AM Mar 15, 2024 IST
ਧੂਰੀ ’ਚ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ
ਕੈਂਸਰ ਜਾਂਚ ਕੈਂਪ ਦੀ ਝਲਕ। ਫੋਟੋ: ਸੋਢੀ
Advertisement

ਖੇਤਰੀ ਪ੍ਰਤੀਨਿਧ
ਧੂਰੀ, 14 ਮਾਰਚ
ਇੱਥੇ ਮਾਡਰਨ ਸੈਕੂਲਰ ਪਬਲਿਕ ਸਕੂਲ ਵਿੱਚ ਵਰਲਡ ਕੈਂਸਰ ਕੇਅਰ ਸੁਸਾਇਟੀ ਵੱਲੋਂ ਆਪਣਾ ਪੰਜਾਬ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੈਂਸਰ ਚੈੱਕਅਪ ਕੈਂਪ ਲਗਾਇਆ ਗਿਆ। ਵਰਲਡ ਕੈਂਸਰ ਕੇਅਰ ਸੁਸਾਇਟੀ ਦੇ ਪੰਜਾਬ ਡਾਇਰੈਕਟਰ ਡਾ. ਜਗਜੀਤ ਸਿੰਘ ਧੂਰੀ ਨੇ ਦੱਸਿਆ ਕਿ ਡਾ. ਕੁਲਵੰਤ ਸਿੰਘ ਧਾਲੀਵਾਲ ਗਲੋਬਲ ਅੰਬੈਸਡਰ ਆਫ ਵਰਲਡ ਕੈਂਸਰ ਕੇਅਰ ਦੀ ਸਰਪ੍ਰਸਤੀ ਹੇਠ ਕੈਂਸਰ ਚੈੱਕਅਪ ਕੈਂਪ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਸੰਸਥਾ ਦੇ ਡਿਪਟੀ ਡਾਇਰੈਕਟਰ ਗੁਰਵਿੰਦਰ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਵਰਲਡ ਕੈਂਸਰ ਕੇਅਰ ਸੁਸਾਇਟੀ ਦੀਆਂ ਬੱਸਾਂ ਪਹੁੰਚੀਆਂ ਜਿਸ ਵਿੱਚ ਅਤਿ ਆਧੁਨਿਕ ਉਪਕਰਨ ਮੌਜੂਦ ਸਨ ਅਤੇ ਇਨ੍ਹਾਂ ਨਾਲ ਮਾਹਿਰ ਡਾਕਟਰਾਂ ਨੇ ਲੋੜਵੰਦ ਵਿਅਕਤੀਆਂ ਦੀ ਜਾਂਚ ਕੀਤੀ।
ਕੈਂਪ ਵਿੱਚ ਔਰਤਾਂ ਅਤੇ ਮਰਦਾਂ ਦੀ ਜਾਂਚ, ਔਰਤਾਂ ਦੇ ਛਾਤੀ ਦੇ ਕੈਂਸਰ ਦੀ ਜਾਂਚ ਲਈ ਮੈਮੋਗ੍ਰਾਫੀ ਟੈਸਟ, ਔਰਤਾਂ ਦੇ ਬੱਚੇਦਾਨੀ ਦੇ ਕੈਂਸਰ ਦੀ ਜਾਂਚ ਲਈ ਪੈਪ ਸਮੀਅਰ, ਗਦੂਦਾਂ ਦੇ ਕੈਂਸਰ ਲਈ ਪੀ.ਐਸ.ਏ. ਟੈਸਟ, ਔਰਤਾਂ ਤੇ ਮਰਦਾਂ ਦੇ ਮੂੰਹ ਦੇ ਕੈਂਸਰ ਦੀ ਜਾਂਚ, ਔਰਤਾਂ ਦੇ ਮਰਦਾਂ ਦੇ ਬਲੱਡ ਕੈਂਸਰ ਦੀ ਜਾਂਚ ਕੀਤੀ ਗਈ। ਸੰਸਥਾ ਦੇ ਪ੍ਰਿੰਸੀਪਲ ਸੁਨੀਲ ਕਦਮ ਨੇ ਕਿਹਾ ਕਿ ਇਸ ਮੌਕੇ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਸਹੀ ਸਲਾਹ ਅਤੇ ਬਿਮਾਰੀਆਂ ਸਬੰਧੀ ਸਿਹਤ ਲੋੜਵੰਦਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ।

Advertisement

Advertisement
Author Image

joginder kumar

View all posts

Advertisement
Advertisement
×