For the best experience, open
https://m.punjabitribuneonline.com
on your mobile browser.
Advertisement

ਜੰਡੀ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਈ

08:13 AM Jan 18, 2024 IST
ਜੰਡੀ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਈ
ਸਿੱਧਵਾਂ ਲਾਅ ਕਾਲਜ ਦੇ ਵਿਦਿਆਰਥੀ ਪਿੰਡ ਜੰਡੀ ’ਚ ਪ੍ਰੋਗਰਾਮ ਦੌਰਾਨ। -ਫੋਟੋ: ਸ਼ੇਤਰਾ
Advertisement

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 17 ਜਨਵਰੀ
ਜੀਐੱਚਜੀ ਇੰਸਟੀਚਿਊਟ ਆਫ ਲਾਅ ਸਿੱਧਵਾਂ ਖੁਰਦ ਨੇ ਨਜ਼ਦੀਕੀ ਸਰਕਾਰੀ ਹਾਈ ਸਕੂਲ ਜੰਡੀ ਵਿਖੇ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਬੀਐੱਸ ਸਿੱਧੂ ਅਤੇ ਪ੍ਰਿੰਸੀਪਲ ਡਾ. ਸ਼ਵੇਤਾ ਢੰਡ ਦੀ ਅਗਵਾਈ ਹੇਠ ਨਸ਼ਿਆਂ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਸੰਸਥਾ ਦੇ ਐੱਨਐੱਸਐੱਸ ਯੂਨਿਟ ਵੱਲੋਂ ਕਾਨੂੰਨੀ ਸਾਖਰਤਾ ਕਲੱਬ ਨਾਲ ਮਿਲ ਕੇ ਕਰਵਾਏ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਅਤੇ ਜਗਰਾਉਂ ਨੇ ਇਸ ’ਚ ਸਹਿਯੋਗ ਦਿੱਤਾ। ਇਸ ਦਾ ਉਦੇਸ਼ ਨੌਜਵਾਨਾਂ ਦੇ ਦਿਮਾਗ ਨੂੰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਖ਼ਤਰਿਆਂ ਬਾਰੇ ਸਿੱਖਿਅਤ ਕਰਨਾ ਅਤੇ ਉਨ੍ਹਾਂ ਨੂੰ ਭਵਿੱਖ ਦੀ ਚੋਣ ਕਰਨ ਲਈ ਗਿਆਨਵਾਨ ਕਰਨਾ ਸੀ। ਸੰਸਥਾ ਵੱਲੋਂ ਨੌਜਵਾਨਾਂ ’ਚ ਨਸ਼ਿਆਂ ਦੇ ਵਧ ਰਹੇ ਰੁਝਾਨ ’ਤੇ ਚਿੰਤਾ ਪ੍ਰਗਟਾਈ ਗਈ। ਇਸ ਮੁਹਿੰਮ ’ਚ ਵਿਦਿਆਰਥੀਆਂ ਅਤੇ ਫੈਕਲਟੀ ਦੋਵਾਂ ਦੀ ਉਤਸ਼ਾਹੀ ਭਾਗੀਦਾਰੀ ਦੇਖੀ ਗਈ। ਨਸ਼ਾਮੁਕਤ ਭਾਈਚਾਰੇ ਨੂੰ ਉਤਸ਼ਾਹਤ ਕਰਨ ਸਬੰਧੀ ਵਿਚਾਰਾਂ ਹੋਈਆਂ। ਪ੍ਰੋਗਰਾਮ ਦੀ ਸ਼ੁਰੂਆਤ ਜਸਪਾਲ ਕੌਰ ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਦੇ ਸਵਾਗਤੀ ਭਾਸ਼ਣ ਨਾਲ ਹੋਈ ਅਤੇ ਕਾਲਜ ਇੰਚਾਰਜ ਡਾ. ਨੀਲਮ ਦੇ ਧੰਨਵਾਦ ਨਾਲ ਸਮਾਪਤ ਹੋਈ। ਇਸ ਮੁਹਿੰਮ ’ਚ ਐਡਵੋਕੇਟ ਮੁਦਿਤ ਭਾਰਦਵਾਜ ਅਤੇ ਐਡਵੋਕੇਟ ਪੰਕਜ ਢੰਡ ਨੇ ਇਕੱਠ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥਣਾਂ ਨੂਰਦੀਪ ਕੌਰ, ਸ਼ਾਇਨਾ, ਸਰਗੁਣਜੋਤ ਅਤੇ ਮਨੀ ਨੇ ਸਮਾਜ ਦੀਆਂ ਉਦਾਹਰਣਾਂ ਦੇ ਨਾਲ ਸਬੰਧਤ ਮੁੱਦੇ ’ਤੇ ਵਿਚਾਰ ਪ੍ਰਗਟ ਕੀਤੇ। ਸਮਾਗਮ ਦੇ ਅੰਤ ’ਚ ਜਸਪਾਲ ਕੌਰ ਅਤੇ ਡਾ. ਨੀਲਮ ਨੇ ਹੈੱਡ ਮਾਸਟਰ ਅਮਨਦੀਪ ਸਿੰਘ, ਐਡਵੋਕੇਟ ਮੁਦਿਤ ਮੋਹਨ ਭਾਰਦਵਾਜ, ਐਡਵੋਕੇਟ ਪੰਕਜ ਢੰਡ ਦੇ ਨਾਲ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਸਰਪੰਚ ਗੁਰਵੰਤ ਸਿੰਘ ਭੁੱਲਰ, ਗੁਰਜੀਤ ਸਿੰਘ, ਬਲਾਕ ਸੰਮਤੀ ਮੈਂਬਰ ਦਲਜੀਤ ਸਿੰਘ, ਗੁਰਮੇਲ ਸਿੰਘ, ਜਗਤਾਰ ਸਿੰਘ ਆਦਿ ਵੀ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement