ਸਨੌਰ ਦੇ ਪਿੰਡ ’ਚ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਗਿੱਲੇ ਤੇ ਸੁੱਕੇ ਕੂੜੇ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਸਮਾਗਮ
ਸਰਬਜੀਤ ਸਿੰਘ ਭੰਗੂ
ਸਨੌਰ, 19 ਸਤੰਬਰ
ਸਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ 15 ਸਤੰਬਰ ਤੋਂ 2 ਅਕਤੂਬਰ ਤੱਕ ਮਨਾਏ ਜਾ ਰਹੇ ਪੰਦਰਵਾੜੇ ਤਹਿਤ ਅੱਜ ਸਨੌਰ ਹਲਕੇ ਦੇ ਪਿੰਡ ਸਫ਼ੇੜਾ ਵਿਖੇ ਮਕੈਨੀਕਲ ਡਿਵੀਜ਼ਨ ਪਟਿਆਲਾ ਦੇ ਕਾਰਜਕਾਰੀ ਇੰਜਨੀਅਰ ਈਸ਼ਾਨ ਕੌਸ਼ਲ ਦੀ ਦੇਖਰੇਖ ਹੇਠ ਸਮਾਗਮ ਕੀਤਾ ਗਿਆ। ਇਸ ਦੌਰਾਨ ਆਈਈਸੀ ਸਪੈਸ਼ਲਿਸਟ ਅਮਨਦੀਪ ਕੌਰ ਨੇ ਪਿੰਡ ਵਾਸੀਆਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਆਪਣਾ ਆਲਾ ਦੁਆਲਾ ਸਾਫ ਸੁਥਰਾ ਰੱਖਣ ਲਈ ਪ੍ਰੇਰਿਆ। ਉਨ੍ਹਾਂ ਕੂੜੇ ਦਾ ਸਹੀ ਢੰਗ ਨਾਲ ਨਬਿੇੜਾ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਪਿੰਡਾਂ ਵਿੱਚ ਲੱਗ ਰਹੇ ਗਿੱਲੇ ਤੇ ਸੁੱਕੇ ਕੂੜੇ ਦੇ ਪ੍ਰਾਜੈਕਟ ਬਾਰੇ ਦੱਸਿਆ। 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਵਿੱਚ 'ਹਰਾ ਗਿੱਲਾ- ਨੀਲਾ ਸੁੱਕਾ' ਤਹਿਤ ਵੀ ਗਤੀਵਿਧੀ ਕਰਵਾਈ ਗਈ, ਜਿਸ ਦੌਰਾਨ ਉਨ੍ਹਾਂ ਲੋਕਾਂ ਨੂੰ ਆਪਣੇ ਘਰਾਂ ਦਾ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ ਕਰਨ ਲਈ ਪ੍ਰੇਰਿਤ ਕੀਤਾ। ਅਮਨਦੀਪ ਕੌਰ ਤੇ ਟੀਮ ਦੀ ਪ੍ਰੇਰਨਾ ਸਦਕਾ ਬੱਚਿਆਂ ਨੇ ਘਰ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦਾ ਪ੍ਰਣ ਵੀ ਲਿਆ ਗਿਆ। ਪਿੰਡ ਵਾਸੀਆਂ ਨੂੰ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸੀਡੀਐੱਸ ਅਨੁਰਾਧਾ, ਸਕੂਲ ਅਧਿਆਪਕ ਅਮਨਿੰਦਰ ਕੌਰ, ਕੁਲਦੀਪ ਕੌਰ, ਰਾਜ ਰਾਣੀ, ਆਂਗਣਵਾੜੀ ਵਰਕਰ ਜਸਵਿੰਦਰ ਕੌਰ, ਸਕੂਲੀ ਵਿਦਿਆਰਥੀ ਅਤੇ ਪਿੰਡ ਵਾਸੀ ਮੌਜੂਦ ਸਨ।