ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 9 ਨਵੰਬਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੁਨੀਸ਼ ਸਿੰਗਲਾ ਦੀ ਰਹਿਨੁਮਾਈ ਹੇਠ ਜਾਗਰੂਕਤਾ ਰੈਲੀ ਦਾ ਕੱਢੀ ਗਈ। ਸ੍ਰੀ ਦੁਰਗਾ ਸੇਵਾ ਦਲ ਦੇ ਸਹਿਯੋਗ ਨਾਲ ਕੀਤੀ ਇਸ ਰੈਲੀ ਦੌਰਾਨ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਰੈਲੀ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੇ ਸਕੱਤਰ ਅਤੇ ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀਜੇਐਮ ਦਲਜੀਤ ਕੌਰ ਨੇ ਏਡੀਆਰ ਸੈਂਟਰ ਸੰਗਰੂਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਜਾਗਰੂਕਤਾ ਰੈਲੀ ਵਿੱਚ ਫਾਰਚਿਊਨ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਰੈਲੀ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਦਲਜੀਤ ਕੌਰ ਨੇ ਦੱਸਿਆ ਕਿ ਇਸ ਰੈਲੀ ਦਾ ਮੰਤਵ ਲੋਕਾਂ ਨੂੰ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਅਤੇ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਮੁਹਿੰਮਾਂ ਬਾਰੇ ਜਾਗਰੂਕ ਕਰਨਾ ਸੀ। ਉਨ੍ਹਾਂ ਕਿਹਾ ਕਿ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਟੋਲ ਫ੍ਰੀ ਹੈਲਪਲਾਈਨ ਨੰਬਰ 15100 ’ਤੇ ਕਾਲ ਕੀਤੀ ਜਾ ਸਕਦੀ ਹੈ ਜਾਂ ਨਾਲਸਾ ਦੇ ਆਨਲਾਈਨ ਪੋਰਟਲ ਜਾਂ ਨਾਲਸਾ ਦੀ ਅਧਿਕਾਰਤ ਮੋਬਾਈਲ ਐਪ ਰਾਹੀਂ ਅਪਲਾਈ ਕੀਤਾ ਜਾ ਸਕਦਾ ਹੈ ਜਾਂ ਦਰਖ਼ਾਸਤ ਕਾਨੂੰਨੀ ਸੇਵਾਵਾਂ ਸੰਸਥਾ ਦੇ ਫਰੰਟ ਦਫ਼ਤਰ ਵਿੱਚ ਦਿੱਤੀ ਜਾ ਸਕਦੀ ਹੈ।