ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਨਮ ਦਿਨ ਵਾਲੇ ਦਿਨ ਕਰੰਟ ਲੱਗਣ ਕਾਰਨ ਅੱਠ ਸਾਲਾ ਬੱਚੇ ਦੀ ਮੌਤ

07:53 AM Jun 29, 2024 IST
ਪਾਵਰਕੌਮ ਖ਼ਿਲਾਫ਼ ਧਰਨਾ ਦਿੰਦੇ ਹੋਏ ਮ੍ਰਿਤਕ ਦੇ ਮਾਪੇ ਅਤੇ ਰਿਸ਼ਤੇਦਾਰ। -ਫੋਟੋ: ਹਿਮਾਂਸ਼ੂ ਮਹਾਜਨ

ਗੁਰਿੰਦਰ ਸਿੰਘ
ਲੁਧਿਆਣਾ, 28 ਜੂਨ
ਮੀਂਹ ਦੇ ਪਾਣੀ ਵਿੱਚ ਡਿੱਗੀ ਬਿਜਲੀ ਦੀ ਤਾਰ ਤੋਂ ਕਰੰਟ ਲੱਗਣ ਨਾਲ ਅੱਠ ਸਾਲ ਦੇ ਬੱਚੇ ਦੀ ਮੌਤ ਹੋਣ ਮਗਰੋਂ ਉਸ ਦੇ ਸਕੇ ਸਬੰਧੀਆਂ ਨੇ ਬੀਤੀ ਦੇਰ ਰਾਤ ਤੱਕ ਆਵਾਜਾਈ ਜਾਮ ਕਰਕੇ ਧਰਨਾ ਦਿੱਤਾ। ਇਸ ਸਬੰਧ ਵਿੱਚ ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲੀਸ ਵੱਲੋਂ ਅੱਜ ਜ਼ਿੰਮੇਵਾਰ ਬਿਜਲੀ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਗਰੋਂ ਅੱਜ ਬੱਚੇ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਚੌੜੀ ਸੜਕ ’ਤੇ ਰਹਿੰਦੇ ਇੱਕ ਰਿਕਸ਼ਾ ਚਾਲਕ ਦੇ ਪੁੱਤਰ ਦਿਵਾਂਸ਼ੂ ਦਾ ਜਨਮ ਦਿਨ ਸੀ। ਪਰਿਵਾਰ ਵੱਲੋਂ ਉਸ ਦਾ ਜਨਮ ਦਿਨ ਮਨਾਉਣ ਲਈ ਕੇਕ ਕੱਟਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਇਸ ਦੌਰਾਨ ਮੌਤ ਨੇ ਬੱਚੇ ਨੂੰ ਘੇਰ ਲਿਆ, ਜਿਸ ਕਾਰਨ ਸਾਰੀਆਂ ਤਿਆਰੀਆਂ ਧਰੀਆਂ ਧਰਾਈਆਂ ਰਹਿ ਗਈਆਂ। ਦੋ ਵੱਡੀਆਂ ਭੈਣਾਂ ਦਾ ਇਕਲੌਤਾ ਛੋਟਾ ਭਰਾ ਦਿਵਾਂਸ਼ੂ ਬੀਤੀ ਦੇਰ ਸ਼ਾਮ ਘਰੋਂ ਪਨੀਰ ਲੈਣ ਲਈ ਬਾਜ਼ਾਰ ਗਿਆ ਸੀ ਅਤੇ ਪਾਣੀ ਵਿੱਚ ਡਿੱਗੀ ਬਿਜਲੀ ਦੀ ਤਾਰ ਨਾਲ ਚਿੰਬੜ ਗਿਆ ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਹ ਸਰਕਾਰੀ ਸਕੂਲ ਵਿੱਚ ਪਹਿਲੀ ਜਮਾਤ ਦਾ ਵਿਦਿਆਰਥੀ ਸੀ। ਘਟਨਾ ਤੋਂ ਬਾਅਦ ਭੜਕੇ ਇਲਾਕਾ ਨਿਵਾਸੀਆਂ ਅਤੇ ਸਕੇ ਸਬੰਧੀਆਂ ਨੇ ਚੌੜੀ ਸੜਕ ’ਤੇ ਧਰਨਾ ਦੇ ਕੇ ਆਵਾਜਾਈ ਠੱਪ ਰੱਖੀ ਅਤੇ ਪਾਵਰਕੌਮ ਦੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ। ਲੋਕਾਂ ਦਾ ਦੋਸ਼ ਸੀ ਕਿ ਉਨ੍ਹਾਂ ਲੰਮੇ ਸਮੇਂ ਤੋਂ ਇਲਾਕੇ ਵਿੱਚ ਬਿਜਲੀ ਦੀਆਂ ਲਟਕਦੀਆਂ ਤਾਰਾਂ ਸਬੰਧੀ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਿੱਤੀਆਂ ਸਨ ਪਰ ਕੋਈ ਕਾਰਵਾਈ ਨਾ ਹੋਣ ਕਾਰਨ ਇਹ ਦੁਖਦਾਈ ਘਟਨਾ ਵਾਪਰੀ ਹੈ। ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲੀਸ ਵੱਲੋਂ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਦਿੱਤੇ ਭਰੋਸੇ ਤੋਂ ਬਾਅਦ ਲੋਕਾਂ ਨੇ ਧਰਨਾ ਖ਼ਤਮ ਕੀਤਾ। ਅੱਜ ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲੀਸ ਵੱਲੋਂ ਇਸ ਘਟਨਾ ਸਬੰਧੀ ਬਿਨਾਂ ਕਿਸੇ ਨਾਮ ਦੇ‌ ਕੇਸ ਦਰਜ ਕਰਨ ਮਗਰੋਂ ਬੱਚੇ ਦੇ ਵਾਰਸਾਂ ਵੱਲੋਂ ਮ੍ਰਿਤਕ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪਾਵਰਕੌਮ ਦੇ ਐੱਸਡੀਓ ਕਰਮਜੀਤ ਸਿੰਘ ਨੇ ਦੱਸਿਆ ਹੈ ਕਿ ਇਸ ਮਾਮਲੇ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਅਤੇ ਜਲਦੀ ਹੀ ਜਾਂਚ ਕਰਵਾਈ ਜਾਵੇਗੀ।

Advertisement

Advertisement
Advertisement