ਬਜ਼ੁਰਗ ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
10:03 AM Nov 09, 2024 IST
ਪੱਤਰ ਪ੍ਰੇਰਕ
ਬਠਿੰਡਾ, 8 ਨਵੰਬਰ
ਇਥੇ ਬੀੜ ਬਸਤੀ ਸਥਿਤ ਘਰ ’ਚ ਇਕੱਲੀ ਰਹਿ ਰਹੀ ਇਕ ਔਰਤ ਨੇ ਬੀਤੀ ਰਾਤ ਪੱਖੇ ’ਚ ਦੁਪੱਟੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਬਾਰੇ ਸਵੇਰੇ ਜਦੋਂ ਗੁਆਂਢੀਆਂ ਨੂੰ ਪਤਾ ਲੱਗਾ ਤਾਂ ਤੁਰੰਤ ਇਸ ਦੀ ਸੂਚਨਾ ਦਿੱਤੀ ਪੁਲੀਸ ਨੂੰ ਦਿੱਤੀ। ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੁਸਾਇਟੀ ਬਠਿੰਡਾ ਦੀ ਐਂਬੂਲੈਂਸ ਟੀਮ ਮੌਕੇ ’ਤੇ ਪਹੁੰਚ ਗਈ। ਥਾਣਾ ਸਦਰ ਦੀ ਪੁਲੀਸ ਨੇ ਮੁੱਢਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਔਰਤ ਦੀ ਪਛਾਣ ਮਨਜੀਤ ਕੌਰ ਪਤਨੀ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਔਰਤ ਘਰ ਵਿੱਚ ਇਕੱਲੀ ਰਹਿੰਦੀ ਸੀ। ਉਸ ਦੇ ਪਤੀ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੇ ਲੜਕੇ ਨੇੜਲੇ ਪਿੰਡ ਬੀੜ ਤਲਾਬ ਵਿੱਚ ਰਹਿੰਦੇ ਸਨ। ਪੁਲੀਸ ਕਾਰਵਾਈ ਤੋਂ ਬਾਅਦ ਸੰਸਥਾ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਏਮਸ ’ਚ ਭੇਜਿਆ ਗਿਆ ਹੈ।
Advertisement
Advertisement