ਕਿਸਾਨ ਜਥੇਬੰਦੀਆਂ ਵੱਲੋਂ ਲੁਧਿਆਣਾ ’ਚ ਹੰਗਾਮੀ ਮੀਟਿੰਗ ਅੱਜ
05:27 PM Jun 23, 2023 IST
ਪੱਤਰ ਪ੍ਰੇਰਕ
Advertisement
ਪਟਿਆਲਾ, 13 ਜੂਨ
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਪਾਵਰਕੌਮ ਦੇ ਦਫ਼ਤਰ ਸਾਹਮਣੇ ਧਰਨਾ ਦੇ ਰਹੇ ਕਿਸਾਨਾਂ ਉੱਪਰ ਪੁਲੀਸ ਜਬਰ ਦੀ ਨਿਖੇਧੀ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਦਾ ਰਸਤਾ ਅਖ਼ਤਿਆਰ ਕਰਨ ਦੀ ਥਾਂ ਉਲਟਾ ਆਤਮਘਾਤੀ ਕਦਮ ਪੁੱਟਣ ਦੇ ਰਾਹ ਪੈ ਗਈ ਹੈ। ਮੋਰਚੇ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਗਜੀਤ ਸਿੰਘ ਡੱਲੇਵਾਲ ਸਮੇਤ ਗ੍ਰਿਫ਼ਤਾਰ ਕੀਤੇ ਸਾਰੇ ਕਿਸਾਨ ਰਿਹਾਅ ਕੀਤੇ ਜਾਣ ਅਤੇ ਕਿਸਾਨਾਂ ਦੀਆਂ ਮੰਗਾਂ ਦਾ ਫ਼ੌਰੀ ਗੱਲਬਾਤ ਕਰ ਕੇ ਨਿਪਟਾਰਾ ਕੀਤਾ ਜਾਵੇ। ਇਨ੍ਹਾਂ 32 ਕਿਸਾਨ ਜਥੇਬੰਦੀਆਂ ਨੇ ਪਾਵਰਕੌਮ ਦਫ਼ਤਰ ਸਾਹਮਣੇ ਜਬਰੀ ਧਰਨਾ ਚੁਕਵਾਉਣ ਕਾਰਨ ਉਪਜੇ ਹਾਲਾਤ ‘ਤੇ ਵਿਚਾਰ ਕਰਨ ਲਈ 14 ਜੂਨ ਨੂੰ ਲੁਧਿਆਣਾ ਵਿੱਚ ਹੰਗਾਮੀ ਮੀਟਿੰਗ ਸੱਦ ਲਈ ਹੈ।
Advertisement
Advertisement