For the best experience, open
https://m.punjabitribuneonline.com
on your mobile browser.
Advertisement

ਸਕੂਲ ’ਚ ਵਿਸਾਖੀ ਨੂੰ ਸਮਰਪਿਤ ਸਮਾਗਮ

09:00 AM Apr 15, 2024 IST
ਸਕੂਲ ’ਚ ਵਿਸਾਖੀ ਨੂੰ ਸਮਰਪਿਤ ਸਮਾਗਮ
ਖਾਲਸਾ ਸਕੂਲ ਧਾਰੀਵਾਲ ’ਚ ਅਰਦਾਸ ਸਮਾਗਮ ’ਚ ਸਾਮਲ ਵਿਦਿਆਰਥੀ। -ਫੋਟੋ: ਪਸਨਾਵਾਲ
Advertisement

ਪੱਤਰ ਪ੍ਰੇਰਕ
ਫਿਲੌਰ, 14 ਅਪਰੈਲ
ਪਿੰਡ ਅੱਟੀ ਦੇ ਦਸਮੇਸ਼ ਕਾਨਵੈਂਟ ਹਾਈ ਸਕੂਲ ਦੇ ਬੱਚਿਆਂ ਵੱਲੋਂ ਦਸਤਾਰ ਦਿਵਸ ਮਨਾਇਆ ਗਿਆ। ਇਸ ਮੌਕੇ ਖਾਲਸਾ ਸਾਜਨਾ ਦਿਵਸ, ਦਸਤਾਰ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀ ਦਸਤਾਰ ਸਜਾ ਕੇ ਆਏ ਅਤੇ ਲੜਕੀਆਂ ਪੰਜਾਬੀ ਪਹਿਰਾਵੇ ’ਚ ਆਈਆਂ। ਵਿਸ਼ੇਸ਼ ਮਹਿਮਾਨ ਸਕੂਲ ਦੇ ਚੇਅਰਪਰਸਨ ਰਵਿੰਦਰਜੀਤ ਕੌਰ ਨੇ ਕਿਹਾ ਕਿ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜੀ ਰੱਖਣਾ ਸਮੇਂ ਦੀ ਲੋੜ ਹੈ। ਸਕੂਲ ਪ੍ਰਬੰਧਕ ਸੁਖਦੀਪ ਸਿੰਘ, ਪ੍ਰਿੰਸੀਪਲ ਬਲਜਿੰਦਰ ਕੁਮਾਰ ਅਤੇ ਵਾਈਸ ਪ੍ਰਿੰਸੀਪਲ ਸੰਦੀਪ ਕੌਰ ਨੇ ਬੱਚਿਆਂ ਦੀ ਹੌਸਲਾ ਹਫ਼ਜਾਈ ਕੀਤੀ। ਇਸ ਮੌਕੇ ਅਧਿਆਪਕਾ ਪੱਲਵੀ, ਗੁਰਚਰਨ ਸਿੰਘ, ਸੰਗੀਤਾ, ਨੀਲਮ, ਮਨਪ੍ਰੀਤ ਕੌਰ, ਸੰਦੀਪ ਸੁੰਮਨ, ਬਲਜੀਤ ਕੌਰ, ਲਖਵੀਰ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਜੈਂਤੀਪੁਰ (ਪੱਤਰ ਪ੍ਰੇਰਕ): ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿੱਚ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸਾਖੀ ਪੁਰਬ ਪ੍ਰਿੰਸੀਪਲ ਪ੍ਰਵੀਨ ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੇ ਪੇਂਟਿੰਗ ਤੇ ਡਰੈੱਸ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਅਧਿਆਪਕਾ ਮਨਜੀਤ ਕੌਰ ਨੇ ਖਾਲਸਾ ਸਾਜਨਾ ਦਿਵਸ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਐੱਮਡੀ ਕੋਮਲ ਕਪੂਰ, ਕੋਆਰਡੀਨੇਟਰ ਰਾਜਵਿੰਦਰ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

Advertisement

ਖਾਲਸਾ ਸਕੂਲ ਧਾਰੀਵਾਲ ਵਿੱਚ ਅਰਦਾਸ ਸਮਾਗਮ

ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਧਾਰੀਵਾਲ ਵੱਲੋਂ ਨਵੇਂ ਸੈਸਨ 2024-2025 ਦੀ ਆਰੰਭਤਾ ਅਰਦਾਸ ਸਮਾਗਮ ਨਾਲ ਕੀਤੀ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾਕਟਰ ਗਗਨਜੀਤ ਕੌਰ ਦੇ ਪ੍ਰਬੰਧਾਂ ਹੇਠ ਧਾਰਮਿਕ ਸਮਾਗਮ ਕਰਵਾਇਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਮਗਰੋਂ ਸਕੂਲ ਦੇ ਵਿਦਿਆਰਥੀਆਂ ਅਜਮੇਰ ਸਿੰਘ, ਜੋਬਨਪ੍ਰੀਤ ਸਿੰਘ ਨੇ ਕੀਰਤਨ ਕੀਤਾ। ਪੰਥਪ੍ਰੀਤ ਸਿੰਘ, ਜਪਨੀਤ ਸਿੰਘ ਤੇ ਤਨਵੀਰ ਕੌਰ ਨੇ ਕਵੀਸ਼ਰੀਆਂ ਪੇਸ਼ ਕੀਤੀਆਂ। ਮਹਿਕਪ੍ਰੀਤ ਕੌਰ ਨੇ ਕਵਿਤਾ ਪੇਸ਼ ਕੀਤੀ। ਇਸ ਮੌਕੇ ਪ੍ਰਿੰਸੀਪਲ ਡਾ: ਗਗਨਜੀਤ ਕੌਰ, ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਸੋਹਲ (ਐਡਵੋਕੇਟ), ਸਕੱਤਰ ਕੁਲਦੀਪ ਸਿੰਘ ਪਟਵਾਰੀ, ਗੁਰਜੀਤ ਸਿੰਘ ਲੇਹਲ, ਕੁਲਦੀਪ ਸਿੰਘ ਸੋਹਲ ਹਾਜ਼ਰ ਸਨ।

Advertisement
Author Image

Advertisement
Advertisement
×