ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਲਵਰ ਓਕਸ ਸਕੂਲ ’ਚ ਅਧਿਆਪਕਾਂ ਨੂੰ ਸਮਰਪਿਤ ਸਮਾਗਮ

08:41 AM Sep 10, 2024 IST
ਸਕੂਲ ’ਚ ਕਰਵਾਏ ਸਮਾਗਮ ਦੌਰਾਨ ਅਧਿਆਪਕ।

ਸ਼ਗਨ ਕਟਾਰੀਆ
ਜੈਤੋ, 9 ਸਤੰਬਰ
ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਵਿੱਚ ਮਨਾਏ ਗਏ ‘ਅਧਿਆਪਕ ਦਿਵਸ’ ਸਮਾਗਮ ਦੌਰਾਨ ਨਰਸਰੀ ਤੋਂ ਗਿਆਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।
ਸਕੂਲ ਦੀ ਡਾਇਰੈਕਟਰ ਬਰਨਿੰਦਰ ਪੌਲ ਸੇਖੋਂ ਅਤੇ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਸਮਾਗਮ ਦੀ ਰਸਮੀ ਸ਼ੁਰੂਆਤ ਕੀਤੀ। ਵਿਦਿਆਰਥੀਆਂ ਨੇ ਅਧਿਆਪਕਾਂ ਦਾ ਧੰਨਵਾਦ ਕੀਤਾ। ਗਿਆਨ ਮੰਥਨ ਐਜੂਕੇਸ਼ਨਲ ਸਰਵਸਿਜ਼ ਵੱਲੋਂ ਸਕੂਲ ਵਿੱਚੋਂ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ ਅਧਿਆਪਕਾਂ ਮੰਜੂਲਾ ਬਾਂਸਲ, ਸ਼ਰੂਤੀ ਸ਼ਰਮਾ, ਦੀਪ ਕੌਰ, ਰਮਨਪ੍ਰੀਤ ਕੌਰ, ਗੁਰਪ੍ਰੀਤ ਕੌਰ ਅਤੇ ਤਰੁਨਾ ਗਰਗ ਨੂੰ ਸਨਮਾਨਿਤ ਕੀਤਾ ਗਿਆ ਅਤੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਵੱਲੋਂ ਸਕੂਲ ਦੀ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੂੰ ‘ਸਰਵੋਤਮ ਪ੍ਰਿੰਸੀਪਲ’ ਅਤੇ ਬਿੱਟੂ ਸਿੰਘ ਨੂੰ ‘ਸਰਵੋਤਮ ਅਧਿਆਪਕ’ ਐਵਾਰਡ ਦਿੱਤਾ ਗਿਆ। ਅਖੀਰ ਵਿੱਚ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ।

Advertisement

Advertisement