For the best experience, open
https://m.punjabitribuneonline.com
on your mobile browser.
Advertisement

ਭਗਤ ਕਬੀਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

08:06 AM Jun 05, 2023 IST
ਭਗਤ ਕਬੀਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ

Advertisement

ਅੰਮ੍ਰਿਤਸਰ, 4 ਜੂਨ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਕਬੀਰ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਇਸ ਮੌਕੇ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਨੇ ਸੰਗਤ ਨਾਲ ਭਗਤ ਕਬੀਰ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸੁਖਰਾਜ ਸਿੰਘ, ਬਘੇਲ ਸਿੰਘ ਸਤਨਾਮ ਸਿੰਘ, ਗੁਰਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

ਇਸ ਦੌਰਾਨ ਅੱਜ ਕੇਂਦਰੀ ਹਲਕਾ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਭਗਤ ਕਬੀਰ ਜੀ ਦੇ ਜਨਮ ਦਿਵਸ ਮੌਕੇ ਢੈਪਈ ਰੋਡ ‘ਤੇ ਹੋਏ ਸਮਾਗਮ ਵਿੱਚ ਪੁੱਜੇ। ਉਨ੍ਹਾਂ ਨੇ ਲੋਕਾਂ ਨੂੰ ਭਗਤੀ ਲਹਿਰ ਦੇ ਮਹਾਨ ਸੰਤ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਅਪੀਲ ਕੀਤੀ।

Advertisement
Author Image

Courtney Milan writes books about carriages, corsets, and smartwatches. Her books have received starred reviews in Publishers Weekly, Library Journal, and Booklist. She is a New York Times and a USA Today Bestseller.

Advertisement
Advertisement
×