ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਗਤ ਕਬੀਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

08:39 AM Jun 23, 2024 IST
ਭਗਤ ਕਬੀਰ ਦੇ ਜਨਮ ਦਿਹਾੜੇ ਸਬੰਧੀ ਅਰਦਾਸ ’ਚ ਸ਼ਾਮਲ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 22 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਬਾਅਦ ਵਿਚ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨੂੰ ਭਗਤ ਕਬੀਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸੰਗਤ ਨੂੰ ਭਗਤ ਕਬੀਰ ਵੱਲੋਂ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਅਕਾਲ ਪੁਰਖ ਦੀ ਭਗਤੀ ਕਰਨ ਦੇ ਦਿਖਾਏ ਰਾਹ ’ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ, ਅਮਰੀਕ ਸਿੰਘ ਵਿਛੋਆ, ਗੁਰਨਾਮ ਸਿੰਘ ਜੱਸਲ, ਬਾਬਾ ਟੇਕ ਸਿੰਘ ਧੰਨੋਲਾ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਤੇ ਹੋਰ ਹਾਜ਼ਰ ਸਨ।

Advertisement

Advertisement
Advertisement