For the best experience, open
https://m.punjabitribuneonline.com
on your mobile browser.
Advertisement

ਪਾਤਰ ਦੇ ਜੀਵਨ ਤੇ ਸਾਹਿਤਕ ਯੋਗਦਾਨ ਨੂੰ ਸਮਰਪਿਤ ਸਮਾਗਮ

11:16 AM Jul 21, 2024 IST
ਪਾਤਰ ਦੇ ਜੀਵਨ ਤੇ ਸਾਹਿਤਕ ਯੋਗਦਾਨ ਨੂੰ ਸਮਰਪਿਤ ਸਮਾਗਮ
ਮਰਹੂਮ ਸੁਰਜੀਤ ਪਾਤਰ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ।
Advertisement

ਪੱਤਰ ਪ੍ਰੇਰਕ
ਚੰਡੀਗੜ੍ਹ, 20 ਜੁਲਾਈ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਲਾਅ ਆਡੀਟੋਰੀਅਮ ਵਿੱਚ ਸਪਤਸਿੰਧੂ ਫੋਰਮ ਵੱਲੋਂ ਮਰਹੂਮ ਪਦਮਸ੍ਰੀ ਸੁਰਜੀਤ ਪਾਤਰ ਦੇ ਜੀਵਨ ਅਤੇ ਸਾਹਿਤਕ ਯੋਗਦਾਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
’ਵਰਸਿਟੀ ਦੇ ਉਪ ਕੁਲਪਤੀ ਪ੍ਰੋ. ਰੇਣੂ ਵਿੱਗ, ਸਪਤਸਿੰਧੂ ਫੋਰਮ ਦੇ ਸੰਸਥਾਪਕ ਡਾ. ਵਰਿੰਦਰ ਗਰਗ, ਸੁਰਜੀਤ ਪਾਤਰ ਦੀ ਪਤਨੀ ਭੁਪਿੰਦਰ ਕੌਰ, ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ. ਸਵਰਨਜੀਤ ਸਿੰਘ ਸਾਵੀ ਆਦਿ ਹਾਜ਼ਰ ਸਨ।
ਰਾਜਪਾਲ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸੁਰਜੀਤ ਪਾਤਰ ਦੀ ਕਵਿਤਾ ਦੀਆਂ ਸਤਰਾਂ ਨਾਲ ਕੀਤੀ। ਰਾਜਪਾਲ ਪੁਰੋਹਿਤ ਨੇ ਪੰਜਾਬੀ ਸਾਹਿਤ ਵਿੱਚ ਸੁਰਜੀਤ ਪਾਤਰ ਵੱਲੋਂ ਪਾਏ ਵੱਡਮੁੱਲੇ ਯੋਗਦਾਨ ਅਤੇ ਪੰਜਾਬੀ ਸੱਭਿਆਚਾਰ ਪ੍ਰਤੀ ਉਨ੍ਹਾਂ ਦੇ ਵਿਲੱਖਣ ਪਿਆਰ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਪਾਤਰ ਪਰਿਵਾਰ ਨੂੰ ਸਨਮਾਨ ਚਿੰਨ੍ਹਾਂ ਨਾਲ ਸਨਮਾਨਿਆ ਗਿਆ।
ਸਮਾਗਮ ਵਿੱਚ ਹਾਜ਼ਰ ਸੁਰਜੀਤ ਪਾਤਰ ਦੇ ਪੁੱਤਰ ਮਨਰਾਜ ਪਾਤਰ ਅਤੇ ਉਪਕਾਰ ਸਿੰਘ ਪਾਤਰ ਨੇ ਪਾਤਰ ਸਾਹਿਬ ਦੀਆਂ ਰਚਨਾਵਾਂ ਨੂੰ ਖ਼ੂਬਸੂਰਤੀ ਨਾਲ ਪੇਸ਼ ਕਰ ਕੇ ਉਨ੍ਹਾਂ ਦੀ ਭਾਵਨਾ ਨੂੰ ਉਜਾਗਰ ਕੀਤਾ ਅਤੇ ਸਰੋਤਿਆਂ ਦੇ ਦਿਲਾਂ ਨੂੰ ਛੂਹ ਲਿਆ।
ਲਾਅ ਆਡੀਟੋਰੀਅਮ ਨੂੰ ਮਿਨੀ ਪੰਜਾਬ ਦਾ ਰੂਪ ਦਿੱਤਾ ਗਿਆ ਜਿਸ ਵਿੱਚ 500 ਤੋਂ ਵੱਧ ਲੇਖਕ, ਕਵੀ, ਬੁੱਧੀਜੀਵੀ, ਅਧਿਆਪਕ ਅਤੇ ਸ੍ਰੀ ਪਾਤਰ ਦੇ ਪ੍ਰਸ਼ੰਸਕ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕਰਨ ਲਈ ਇਕੱਠੇ ਹੋਏ। ਸਮਾਗਮ ਵਿੱਚ ਸਪਤਸਿੰਧੂ ਟੀਮ ਵੱਲੋਂ ਯਾਦਗਾਰੀ ਪੋਸਟਰ ਵੀ ਜਾਰੀ ਕੀਤਾ ਗਿਆ।

Advertisement

Advertisement
Advertisement
Author Image

sukhwinder singh

View all posts

Advertisement