ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ੍ਰੀ ਆਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ

06:29 AM Jun 21, 2024 IST
ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਰਤਨ ਕਰਦਾ ਹੋਇਆ ਜਥਾ।

ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 20 ਜੂਨ
ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੇ 359ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸਥਾਨਕ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਦੇਰ ਸ਼ਾਮ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼ਾਮ 7 ਵਜੇ ਤੋਂ ਰਾਤ 11 ਵਜੇ ਤੱਕ ਚੱਲੇ ਗੁਰਮਤਿ ਸਮਾਗਮ ਵਿੱਚ ਉੱਘੇ ਰਾਗੀ ਭਾਈ ਜਸਕਰਨ ਸਿੰਘ ਪਟਿਆਲੇ ਵਾਲੇ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੋਤ ਸਿੰਘ ਦੇ ਰਾਗੀ ਜਥਿਆਂ ਅਤੇ ਕੌਮ ਦੇ ਮਹਾਨ ਕਥਾਵਾਚਕ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਦੇ ਨਾਲ ਭਾਈ ਵਿਸ਼ਾਲ ਸਿੰਘ ਅੰਮ੍ਰਿਤਸਰ ਵਾਲਿਆਂ ਵੱਲੋਂ ਕਥਾ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਗੁਰਮਤਿ ਸਮਾਗਮ ਵਿੱਚ ਹਾਜ਼ਰ ਸਮੂਹ ਸੰਗਤ ਨੂੰ ਇਸ ਇਤਿਹਾਸਕ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਗੁਰੂਆਂ ਵੱਲੋਂ ਦਿੱਤੇ ਉਪਦੇਸ਼ਾਂ ਨੂੰ ਧਾਰਨ ਕਰਨ ਅਤੇ ਉਨ੍ਹਾਂ ਦੇ ਪੂਰਨਿਆਂ ’ਤੇ ਚੱਲਣ ਦੀ ਅਪੀਲ ਕੀਤੀ ਗਈ। ਇਸ ਮੌਕੇ ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ, ਤਖਤ ਸਾਹਿਬ ਦੇ ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਸਾਬਕਾ ਐੱਸਈ ਦਵਿੰਦਰ ਸਿੰਘ, ਵਪਾਰ ਮੰਡਲ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗੰਡਾ, ਜਸਵੀਰ ਸਿੰਘ ਅਰੋੜਾ, ਸਰਬਜੀਤ ਸਿੰਘ ਗੂੰਬਰ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੋਰ, ਜਸਵਿੰਦਰ ਸਿੰਘ ਗੂੰਬਰ, ਸਾਈ ਪਰਵੇਜ਼ ਸ਼ਾਹ, ਬੀਬੀ ਤਜਿੰਦਰ ਕੌਰ, ਤਰਨਜੀਤ ਕੌਰ ਤੇ ਜਸਵੰਤ ਕੌਰ ਆਦਿ ਹਾਜ਼ਰ ਸਨ।

Advertisement

Advertisement
Advertisement